Site icon NewSuperBharat

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ **ਸਾਜ਼ ਵਾਦਨ ਪ੍ਰਤੀਯੋਗਤਾ ਅੱਜ ਤੋਂ

ਹੁਸ਼ਿਆਰਪੁਰ / 30 ਅਗਸਤ / ਨਿਊ ਸੁਪਰ ਭਾਰਤ ਨਿਊਜ           

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਭਲਕੇ 31 ਅਗਸਤ ਤੋਂ ਆਰੰਭ ਹੋਵੇਗੀ।

ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿਚ ਇਨ੍ਹਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ’ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਜਿਲ੍ਹੇ ਦੇ ਰਾਜ ਭਰ ਵਿਚੋਂ ਸਭ ਤੋਂ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ’ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਵਿਚ ਹਿੱਸਾ ਲਿਆ। ਜਿਲ੍ਹਾ ਸਿੱਖਿਆ ਅਫਸਰ (ਸੈ.) ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਸੰਜੀਵ ਗੌਤਮ ਜੀ ਦੀ ਦੇਖ-ਰੇਖ ਵਿਚ ਕਰਵਾਏ ਜਾ ਰਹੇ ਇਨ੍ਹਾਂ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 31 ਅਗਸਤ ਤੋਂ 4 ਸਤੰਬਰ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ।

ਇਸ ਮੁਕਾਬਲੇ ਲਈ ਪ੍ਰਾਇਮਰੀ ਵਰਗ ਦਾ ਸਮਾਂ 3 ਤੋਂ 4 ਮਿੰਟ, ਮਿਡਲ ਤੇ ਸੈਕੰਡਰੀ ਵਰਗ ਲਈ 4 ਤੋਂ 6 ਮਿੰਟ ਦਾ ਸਮਾਂ ਹੋਵੇਗਾ। 5 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ਵਿਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।

Exit mobile version