May 18, 2024

ਕੰਟੇਨਮੈਂਟ ਅਤੇ ਮਾਈ¬ਕ੍ਰੋ ਕੰਟੇਨਮੈਂਟ ਜ਼ੋਨਾਂ ਦੀ ਸੀਲੰਗ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ : ਅਪਨੀਤ ਰਿਆਤ

0

**ਚਾਰ ਪਹੀਆ ਵਾਹਨ ’ਚ ਇਕੱਲੇ ਵਿਅਕਤੀ ਨੂੰ ਮਾਸਕ ਪਹਿਨਣਾ ਲਾਜ਼ਮੀ ਨਹੀਂ


***ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੇ ਘਰਾਂ ਦੇ ਬਾਹਰ ਨਹੀਂ ਲੱਗਣਗੇ ਸਟਿੱਕਰ, ਜਾਣਕਾਰੀ ਵੀ ਨਹੀਂ ਕੀਤੀ ਜਾਵੇਗੀ ਸਾਂਝੀ


ਹੁਸ਼ਿਆਰਪੁਰ, 7 ਸਤੰਬਰ / ਨਿਊ ਸੁਪਰ ਭਾਰਤ ਨਿਊਜ਼:


ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਡੀ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਕੰਟੇਨਮੈਂਟ ਅਤੇ ਮਾਈ¬ਕ੍ਰੋ ਕੰਟੇਨਮੈਟ ਜ਼ੋਨਾਂ ਨੂੰ ਅਸਰਦਾਰ ਢੰਗ ਨਾਲ ਸੀਲ ਕਰਨ ਨੂੰ ਯਕੀਨੀ ਬਣਾਈ ਜਾਵੇ ਤਾਂ ਜੋ ਕੋਰੋਨਾ ਵਾਇਰਸ ਨੂੰ ਹੋਰ ਫੈਲਣੋ ਰੋਕਿਆ ਜਾ ਸਕੇ।


ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸੀਲ ਕਰਨ ਦੇ ਨਾਲ-ਨਾਲ ਇਨ੍ਹਾਂ ਇਲਾਕਿਆਂ ਵਿੱਚ ਕੋਵਿਡ ਸਬੰਧੀ ਹਦਾਇਤਾਂ ਦੀ ਇਨ-ਬਿਨ ਪਾਲਣਾ ਅਮਲ ਵਿੱਚ ਲਿਆਂਦੀ ਜਾਵੇ ਜੋ ਕਿ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਵਿੱਚ ਬੇਹੱਦ ਕਾਰਗਰ ਸਾਬਤ ਹੋਵੇਗੀ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਜ਼ੋਨਾਂ ਵਿੱਚ ਸਿਹਤ ਸੁਰੱਖਿਆ ਹਦਾਇਤਾਂ ਦੀ ਪੂਰਨ ਤੌਰ ’ਤੇ ਪਾਲਣਾ ਕਰਨ ਜੋ ਕਿ ਲੋਕ ਹਿੱਤ ਵਿੱਚ ਅਤਿ ਲਾਜ਼ਮੀ ਹੈ।

ਪੰਜਾਬ ਸਰਕਾਰ ਵਲੋਂ ਬੀਤੇ ਦਿਨ ਜਾਰੀ ਹਦਾਇਤਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਗੈਰ-ਵਪਾਰਕ ਚਾਰ ਪਹੀਆ ਵਾਹਨਾਂ ਵਿੱਚ ਜੇਕਰ ਇਕ ਵਿਅਕਤੀ ਜਾ ਰਿਹਾ ਹੈ ਤਾਂ ਉਸਨੂੰ ਵਾਹਨ ਅੰਦਰ ਮਾਸਕ ਪਹਿਨਣ ਦੀ ਜ਼ਰੂਰਤ ਨਹੀਂ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ਦੀ ਸੂਰਤ ਵਿੱਚ 500 ਰੁਪਏ ਜ਼ੁਰਮਾਨਾਂ ਕੀਤਾ ਜਾਂਦਾ ਹੈ ਅਤੇ ਜੇਕਰ ਗੈਰ-ਵਪਾਰਕ ਚਾਰ ਪਹੀਆ ਵਾਹਨ ਵਿੱਚ ਸਿਰਫ ਇਕ ਵਿਅਕਤੀ ਜਾਂ ਰਿਹਾ ਹੈ ਤਾਂ ਉਸ ਲਈ ਵਾਹਨ ਅੰਦਰ ਮਾਸਕ ਪਾਉਣ ਦੀ ਬੰਦਿਸ਼ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵਾਹਨ ਵਿੱਚ ਸਵਾਰ ਵਿਅਕਤੀ ਜਦੋਂ ਵੀ ਵਾਹਨ ਤੋਂ ਬਾਹਰ ਆਵੇਗਾ ਉਸ ਵੇਲੇ ਮਾਸਕ ਪਹਿਨਿਆ ਹੋਇਆ ਹੋਣਾ ਚਾਹੀਦਾ ਹੈ ਨਹੀਂ ਤਾਂ ਤੈਅ ਜ਼ੁਰਮਾਨਾਂ ਵਸੂਲਿਆ ਜਾਵੇਗਾ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰਾਂ ਵਿੱਚ ਇਕਾਂਤਵਾਸ ਕੀਤੇ ਕੋਵਿਡ ਦੇ ਪਾਜ਼ੀਟਿਵ ਮਰੀਜ਼ਾਂ ਦੇ ਘਰਾਂ ਦੇ ਬਾਹਰ ਹੁਣ ਸਟਿੱਕਰ ਨਹੀਂ ਚਿਪਕਾਏ ਜਾਣਗੇ ਜਿਸ ਸਬੰਧੀ ਸਰਕਾਰ ਵਲੋਂ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਦਮ ਕੋਰੋਨਾਵਾਇਰਸ ਨੂੰ ਲੈ ਕੇ ਆਮ ਲੋਕਾਂ ਵਿੱਚੋਂ ਦਿਮਾਗੀ ਬੋਝ ਅਤੇ ਵਿਤਕਰੇ ਨੂੰ ਘਟਾਏਗਾ।

ਕੋਰਾਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਨਿੱਜੀ ਜਾਣਕਾਰੀ ਨਾ ਦੇਣ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਕੋਵਿਡ ਪਾਜ਼ੀਟਿਵ ਮਰੀਜ ਦੀ ਨਿੱਜੀ ਜਾਣਕਾਰੀ ਸਿਹਤ ਅਧਿਕਾਰੀਆਂ ਤੋਂ ਇਲਾਵਾ ਕਿਸੇ ਨਾਲ ਵੀ ਸਾਂਝੀ ਨਹੀਂ ਕੀਤੀ ਜਾਵੇਗੀ।
ਅਪਨੀਤ ਰਿਆਤ ਨੇ ਸਬੰਧਤ ਅਧਿਕਾਰੀਆਂ ਨੂੰ ਉਪਰੋਕਤ ਨਿਰਦੇਸ਼ਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। 

Leave a Reply

Your email address will not be published. Required fields are marked *