Site icon NewSuperBharat

ਜ਼ਿਲ੍ਹਾ ਮੈਜਿਸਟਰੇਟ ਨੇ ਗੜ੍ਹਸ਼ੰਕਰ ਦੇ ਮੁਹੱਲਾ ਪਰਮਾਰ ਕਲੋਨੀ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ / 18 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਗੜ੍ਹਸ਼ੰਕਰ ਦੇ ਮੁਹੱਲਾ ਪਰਮਾਰ ਕਲੋਨੀ (ਅਰਬਨ) ਨੂੰ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਨੂੰ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

Exit mobile version