Site icon NewSuperBharat

ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਰੋਜ਼ਗਾਰ ਮੇਲਾ 21 ਸਤੰਬਰ ਨੂੰ

DC Hoshiarpur Apneet Riyat

ਹੁਸ਼ਿਆਰਪੁਰ / 20 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 21 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ ਸਵੇਰੇੇ 10-30 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਹੋਵੇਗਾ ਜਿਸ ਵਿੱਚ ਪ੍ਰਾਈਵੇਟ ਸੈਕਟਰ ਦੀਆਂ ਵੱਖ-ਵੱਖ ਕੰਪਨੀਆਂ ਵਲੋਂ ਭਾਗ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵਲੋਂ ਲਗਭਗ 296 ਵੱਖ-ਵੱਖ ਆਸਾਮੀਆਂ ਦੀ ਮੌਕੇ ’ਤੇ ਭਰਤੀ ਕੀਤੀ ਜਾਵੇਗੀ।

ਇਸ ਰੋਜਗਾਰ ਮੇਲੇ ਵਿੱਚ ਭਰਤੀ ਲਈ ਅੱਠਵੀਂ, ਦਸਵੀਂ, ਬਾਹਰਵੀਂ, ਆਈ.ਟੀ.ਆਈ. ਇਲੈਕਟ੍ਰੀਕਲ ਵੱਖ-ਵੱਖ ਟਰੇਡਾਂ, ਕੰਟਿੰਗ ਅਤੇ ਸਟਿਚਿੰਗ ਲਈ ਕੇਵਲ ਲੜਕੀਆਂ, ਡਿਪਲੋਮਾ ਹੋਲਡਰ ਤੋਂ ਲੈ ਕੇ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਾਲੇ ਬੱਚੇ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਤਹਿਸੀਲ ਮੁਕੇਰੀਆਂ ਦੇ ਬਲਾਕ ਮੁਕੇਰੀਆਂ, ਤਲਵਾੜਾ, ਹਾਜੀਪੁਰ, ਦਸੂਹਾ ਆਦਿ ਦੇ ਬੱਚੇ ਇਸ ਮੇਲੇ ਵਿੱਚ ਹਿੱਸਾ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਵਿਦਿਆਰਥੀ ਹੋਰ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਫੇਸ ਬੁੱਕ ਪੇਜ਼ DBEE Hoshiarpur ਨੂੰ ਲਾਇਕ ਕਰਕੇ ਜਾਂ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 62801-97708 ’ਤੇ ਸੰਪਰਕ ਕਰਕੇ ਪ੍ਰਾਪਤ ਕਰ ਸਕਦੇ ਹਨ। 

Exit mobile version