May 24, 2024

ਜ਼ਿਲ੍ਹਾ ਹਸਪਤਾਲ ’ਚ ਕੋਵਿਡ-19 ਦੇ ਮਰੀਜ਼ਾਂ ਲਈ ਵੱਖਰੇ ਤੌਰ ’ਤੇ ਸਥਾਪਿਤ ਕੀਤਾ ਜਾਵੇਗਾ ਡਾਇਲਸਿਸ ਯੂਨਿਟ- ਅਪਨੀਤ ਰਿਆਤ

0

*ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੂਕਤਾ ਦੇ ਨਾਲ-ਨਾਲ ਸੈਂਪÇਲੰਗ ਵਧਾਉਣ ਦੇ ਦਿੱਤੇ ਨਿਰਦੇਸ਼ **ਕਿਹਾ, ਪਾਜੀਟਿਵ ਮਰੀਜ ਨੂੰ ਬਿਨ੍ਹਾਂ ਹੈਲਥ ਕਿੱਟ ਦੇ ਨਾ ਕੀਤਾ ਜਾਵੇ ਘਰੇਲੂ ਇਕਾਂਤਵਾਸ **ਕੰਟੈਕਟ ਟ੍ਰੇਸਿੰਗ ਹੋਰ ਮਜ਼ਬੂਤ ਬਣਾਵੇ ਸਿਹਤ ਵਿਭਾਗ, ਪਾਜੀਟਿਵ ਮਰੀਜਾਂ ਨੂੰ ਵੀ ਸੰਪਰਕ ’ਚ ਆਉਣ ਵਾਲੇ ਮਰੀਜ਼ਾਂ ਦੀ ਪੂਰੀ ਅਤੇ ਸਹੀ ਜਾਣਕਾਰੀ ਦੇਣ ਦੀ ਕੀਤੀ ਅਪੀਲ **ਜ਼ਿਲ੍ਹੇ ’ਚ ਹੁਣ ਤੱਕ 1184 ਪੰਚਾਇਤਾਂ ਨੇ ਸਿਹਤ ਟੀਮਾਂ ਨੂੰ ਸਹਿਯੋਗ ਦੇਣ ਲਈ ਪਾਏ ਮਤੇ

ਹੁਸ਼ਿਆਰਪੁਰ / 22 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਵਿੱਚ ਕੋਵਿਡ-19 ਮਰੀਜਾਂ ਲਈ ਵੱਖਰੇ ਤੌਰ ’ਤੇ ਡਾਇਲਸਿਸ ਯੂਨਿਟ ਸਥਾਪਿਤ ਕੀਤਾ ਜਾਵੇ ਤਾਂ ਜੋ ਸਬੰਧਤ ਬੀਮਾਰੀ ਤੋਂ ਪੀੜਤ ਕੋਵਿਡ-19 ਮਰੀਜਾਂ ਦਾ ਇਥੇ ਇਲਾਜ ਕੀਤਾ ਜਾ ਸਕੇ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਹਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਯੂਨਿਟ ਵਿੱਚ ਸਿਰਫ਼ ਕੋਵਿਡ ਨਾਲ ਸਬੰਧਤ ਮਰੀਜਾਂ ਦਾ ਹੀ ਇਲਾਜ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਸਾਰੀ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਪੂਰਾ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਫੀਲਡ ਵਿੱਚ 55 ਟੀਮਾਂ ਵਲੋਂ ਸੈਂਪਲਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ 26 ਸ਼ਹਿਰੀ ਖੇਤਰ ਵਿੱਚ ਅਤੇ 29 ਪੇਂਡੂ ਖੇਤਰਾਂ ਵਿੱਚ ਹਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸਪੱਸ਼ਟ ਰੂਪ ਵਿੱਚ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਕੋਰੋਨਾ ਪਾਜੀਟਿਵ ਮਰੀਜ ਜੋ ਕਿ ਘਰੇਲੂ ਇਕਾਂਤਵਾਸ ਵਿੱਚ ਹੋਵੇ, ਉਸ ਦੇ ਕੋਲ ਸਿਹਤ ਵਿਭਾਗ ਵਲੋਂ ਦਿੱਤੇ ਗਏ ਨਿਰਦੇਸ਼ਾਂ ਮੁਤਾਬਕ ਕਿੱਟ (ਜਿਸ ਵਿੱਚ ਥਰਮਾਮੀਟਰ, ਆਕਸੀਮੀਟਰ, ਜਿੰਕ, ਵਿਟਾਮਿਨ-ਸੀ) ਮੌਜੂਦ ਹੋਵੇ ਅਤੇ ਬਿਨ੍ਹਾਂ ਕਿੱਟ ਕਿਸੇ ਨੂੰ ਵੀ ਘਰੇਲੂ ਇਕਾਂਤਵਾਸ ਦੀ ਆਗਿਆ ਨਾ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਪਾਜੀਟਿਵ ਮਰੀਜਾਂ ਦੀ ਕੰਟੈਕਟ ਟ੍ਰੇਸਿੰਗ ’ਤੇ ਜੋਰ ਦਿੰਦਿਆਂ ਕਿਹਾ ਕਿ ਕੰਟੈਕਟ ਟੇ੍ਰਸਿੰਗ ਜਿੰਨੀ ਬਾਰੀਕੀ ਨਾਲ ਕੀਤੀ ਜਾਵੇਗੀ, ਕੋਰੋਨਾ ਮਰੀਜਾਂ ਦੀ ਵੀ ਓਨੀ ਜਲਦੀ ਪਹਿਚਾਣ ਹੋਵੇਗੀ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕੋਰੋਨਾ ਪਾਜੀਟਿਵ ਆਉਣ ਵਾਲੇ ਮਰੀਜ਼ਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਬਾਰੇ ਸਿਹਤ ਵਿਭਾਗ ਨੂੰ ਪੂਰੀ ਅਤੇ ਸਹੀ ਜਾਣਕਾਰੀ ਦੇਣ ਤਾਂ ਜੋ ਹੋਰਨਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।

ਅਪਨੀਤ ਰਿਆਤ ਨੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਕੋਵਿਡ-19 ਨਾਲ ਸਬੰਧਤ ਸੈਂਪਲਿੰਗ ਨੂੰ ਵਧਾਇਆ ਜਾਵੇ ਤਾਂ ਜੋ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਟੈਸਟਿੰਗ ਕਰਕੇ ਇਸ ਮਹਾਂਮਾਰੀ ’ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਦਾ ਇਕ ਸਿਰਫ਼ ਹੱਲ ਸਾਵਧਾਨੀ ਅਪਨਾਉਣਾ ਅਤੇ ਇਸ ਦੀ ਵੱਧ ਤੋਂ ਵੱਧ ਟ੍ਰੇਸਿੰਗ ਕਰਵਾਉਣਾ ਹੀ ਹੈ। ਇਸ ਲਈ ਲੋਕਾਂ ਵਿੱਚ ਸਾਵਧਾਨੀਆਂ ਅਪਨਾਉਣ ਲਈ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਸਿਹਤ ਟੀਮਾਂ ਨੂੰ ਨਗਰ ਨਿਗਮ ਦੇ ਪੂਰੇ ਸਟਾਫ਼ ਅਤੇ ਸਫਾਈ ਕਰਮਚਾਰੀਆਂ ਦੇ ਕੋਵਿਡ-19 ਦਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹੇ ਦੀਆਂ 1184 ਪੰਚਾਇਤਾਂ ਨੇ ਪਿੰਡਾਂ ਵਿੱਚ ਸਿਹਤ ਟੀਮਾਂ ਨੂੰ ਸਹਿਯੋਗ ਕਰਨ ਲਈ ਮਤੇ ਪਾਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਸਿਹਤ ਟੀਮਾਂ ਨੂੰ ਟੈਸਟਿੰਗ ਕਰਨ ਵਿੱਚ ਕਾਫ਼ੀ ਸਹਿਯੋਗ ਮਿਲੇਗਾ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ, ਡਾ.ਸੈਲੇਸ਼ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।  

Leave a Reply

Your email address will not be published. Required fields are marked *