Site icon NewSuperBharat

ਜ਼ਿਲ੍ਹੇ ਅੰਦਰ 24 ਤੋਂ 26 ਸਤੰਬਰ ਤੱਕ ਕਿਸੇ ਵੀ ਕਿਸਮ ਦਾ ਅਸਲਾ/ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ / 23 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ 24 ਤੋਂ 26 ਸਤੰਬਰ ਤੱਕ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ ਲਿਜਾਣ (Carry) ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਉਤੇ ਲਾਗੂ ਨਹੀਂ ਹੋਵੇਗਾ।  

Exit mobile version