Site icon NewSuperBharat

ਸੈਨਾ ਸਨਮਾਨ ਨਾਲ ਦਿੱਤੀ ਗਈ ਹਵਲਦਾਰ ਕੁਲਦੀਪ ਸਿੰਘ ਨੂੰ ਅਤਿੰਮ ਵਿਦਾਇਗੀ ***੍ਹਕੈਬਨਿਟ ਮੰਤਰੀ ਅਰੋੜਾ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ਼ਹੀਦ ਨੂੰ ਅਰਪਿਤ ਕੀਤੇ ਸ਼ਰਧਾ ਦੇ ਫੁੱਲ


ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਪੰਜਾਬ ਸਰਕਾਰ : ਕੈਬਨਿਟ ਮੰਤਰੀ ਅਰੋੜਾ
੍ਹ ਪੰਜਾਬ ਸਰਕਾਰ ਵਲੋਂ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 50 ਲੱਖ ਰੁਪਏ ਐਕਸ ਗਰੇਸ਼ੀਆ ਦਾ ਐਲਾਨ


ਹੁਸ਼ਿਆਰਪੁਰ, 2 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:


ਜੰਮੂ-ਕਸ਼ਮੀਰ ਦੀ ਸੀਮਾ ’ਤੇ ਸਰਹੱਦੋਂ ਪਾਰ ਹੋਈ ਗੋਲਾਬਾਰੀ ਵਿੱਚ ਸ਼ਹੀਦ ਹੋਏ ਹੁਸ਼ਿਆਰਪੁਰ ਦ ਪਿੰਡ ਰਾਜੂ ਦਵਾਖੜੀ ਦੇ ਹਵਲਦਾਰ ਕੁਲਦੀਪ ਸਿੰਘ ਨੂੰ ਅੱਜ ਸੈਨਿਕ ਸਨਮਾਨ ਨਾਲ ਉਨ੍ਹਾਂ ਦੇ ਪਿੰਡ ਵਿੱਚ ਹੀ ਅੰਤਿਮ ਵਿਦਾਇਗੀ ਦਿੱਤੀ ਗਈ।

ਇਸ ਦੌਰਾਨ ਉਦਯੋਗ ਦੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ, ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਅਤੇ ਉੜਮੁੜ ਵਿਧਾਨ ਸਭਾ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਤੋਂ ਇਲਾਵਾ ਅਤੇ ਹੋਰ ਸ਼ਖਸੀਅਤਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।


ਕੈਬਨਿਟ ਮੰਤਰੀ ਅਰੋੜਾ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ ਅਤੇ ਕਦੇ ਵੀ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਵਲਦਾਰ ਕੁਲਦੀਪ ਸਿੰਘ ਇਕ ਬਹਾਤਰ ਯੋਧਾ ਸਨ ਅਤੇ ਉਨ੍ਹਾਂ ਦੇ ਮਹਾਨ ਬਲੀਦਾਨ ਪ੍ਰਤੀ ਦੇਸ਼ ਸਦਾ ਉਨ੍ਹਾਂ ਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਦੌਰਾਨ ਐਸ.ਪੀ. ਰਮਿੰਦਰ ਸਿੰਘ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ ਤੋਂ ਇਲਾਵਾ ਸੈਨਾ ਦੇ ਅਫ਼ਸਰ ਅਤੇ ਵੱਖ-ਵੱਖ ਖੇਤਰਾਂ ਦੇ ਸ਼ਖਸੀਅਤਾਂ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਜ਼ਿਕਰਯੋਗ ਹੈ ਕਿ ਵੀਰਵਾਰ ਜੰਮੂ-ਕਸ਼ਮੀਰ ਸੀਮਾ ’ਤੇ ਪਾਕਿਸਤਾਨੀ ਫੌਜ ਵਲੋਂ ਕੀਤੀ ਗਈ ਗੋਲਾਬਾਰੀ ਦੌਰਾਨ 15 ਸਿੱਖ ਲਾਈਟ ਇਨਫੈਂਟਰੀ ਦੇ ਹਵਲਦਾਰ ਕਲਦੀਪ ਸਿੰਘ ਸ਼ਹੀਦ ਹੋ ਗਏ ਸਨ।

Exit mobile version