250 ਗ੍ਰਾਮ ਹੈਰੋਇਨ, ਪਿਸਟਲਾਂ ਸਮੇਤ ਦੋ ਕਾਬੂ

ਹੁਸ਼ਿਆਰਪੁਰ, 3 ਫਰਵਰੀ / ਨਿਊ ਸੁਪਰ ਭਾਰਤ ਨਿਊਜ਼:
ਐਸ.ਐਸ.ਪੀ ਨਵਜੋਤ ਸਿੰਘ ਮਾਹਲ ਵਲੋਂ ਗੈਂਗਸਟਰਾਂ/ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਇਕ ਮੁਲਜ਼ਮ ਨੂੰ 250 ਗ੍ਰਾਮ ਹੈਰੋਇਨ, ਇਕ ਪਿਸਟਲ ਸਮੇਤ 3 ਜਿੰਦਾ ਰੌਂਦ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਤਫਤੀਸ਼) ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਡੀ.ਐਸ.ਪੀ. (ਤਫਤੀਸ਼) ਰਾਕੇਸ਼ ਕੁਮਾਰ ਅਤੇ ਡੀ.ਐਸ.ਪੀ. ਪੀ.ਬੀ.ਆਈ./ਐਨ.ਡੀ.ਪੀ.ਐਸ. ਪ੍ਰੇਮ ਸਿੰਘ ਦੀ ਰਹਿਨੁਮਾਈ ਹੇਠ ਸੀ.ਆਈ.ਏ. ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਟੀਮ ਨੇ ਅੱਡਾ ਮੰਡਿਆਲਾ ’ਤੇ ਨਾਕਾਬੰਦੀ ਦੌਰਾਨ ਇਕ ਸਕੋਡਾ ਕਾਰ ਨੰਬਰ ਸੀ.ਐਚ.01 ਏ.ਡੀ. 0398 ਦੀ ਚੈਕਿੰਗ ਦੌਰਾਨ ਉਸ ਵਿੱਚ ਸਵਾਰ ਅਮ੍ਰਿਤਪਾਲ ਸਿੰਘ ਵਾਸੀ ਰਾਜੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਪਾਸੋਂ 250 ਗ੍ਰਾਮ ਹੈਰੀਇਨ ਅਤੇ ਪਿਸਟਲ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਮ੍ਰਿਤਪਾਲ ਦੀ ਪੁੱਛਗਿਛ ਉਪਰੰਤ ਅਮਨ ਰਾਣਾ ਵਾਸੀ ਨਰਾਇਣ ਨਗਰ ਬਹਾਦਰਪੁਰ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਪਾਸੋਂ ਇਕ ਕਰੇਟਾ ਕਾਰ ਅਤੇ 32 ਬੋਰ ਪਿਸਟਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਦੋਸ਼ੀਆਂ ਖਿਲਾਫ਼ ਥਾਣਾ ਬੁੱਲੋਵਾਲ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-61-85 ਤਹਿਤ ਮੁਕਦਮਾ ਦਰਜ ਕੀਤਾ ਗਿਆ।