ਕੀਰਤਪੁਰ ਸਾਹਿਬ / 12 ਅਗਸਤ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਵਲੋਂ ਕਰੋਨਾ ਮਹਾਂਮਾਰੀ ਉਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਜਿਥੇ ਲਗਾਤਾਰ ਅੰਤਰਰਾਜੀ ਨਾਕਿਆ ਉਤੇ ਸਿਹਤ ਵਿਭਾਗ ਦੇ ਕਰਮਚਾਰੀ, ਪੁਲਿਸ ਕਰਮਚਾਰੀਆਂ ਨਾਲ ਮਿਲ ਕੇ ਦਿਨ ਰਾਤ ਡਿਊਟੀ ਕਰ ਰਹੇ ਹਨ ਉਥੇ ਰੇਲਵੇ ਸਟੇਸ਼ਨ ਉਤੇ ਬਾਹਰਲੇ ਰਾਜਿਆਂ ਤੋਂ ਆਉਣ ਵਾਲੇ ਯਾਤਰੀਆਂ ਦੀ ਮੈਡੀਕਲ ਸਕਰਿਨਿੰਗ ਵੀ ਕੀਤੀ ਜਾ ਰਹੀ ਹੈ। ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਡਾ ਰਾਮ ਪ੍ਰਕਾਸ਼ ਸਰੋਆ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ ਵਰਕਰ ਲਗਾਤਾਰ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਜਿਵੇ ਕਿ ਮਾਸਕ ਪਾਉਣਾ, ਆਪਸੀ ਦੂਰੀ ਬਣਾਈ ਰੱਖਣਾ, ਵਾਰ ਵਾਰ ਸਾਬਣ ਨਾਲ ਹੱਥ ਧੋਣਾ ਆਦਿ ਬਾਰੇ ਘਰ ਘਰ ਜਾ ਕੇ ਜਾਗਰੂਕ ਕਰ ਰਹੇ ਹਨ।
ਉਹਨਾਂ ਦੱਸਿਆ ਕਿ ਸਿਹਤ ਕਰਮਚਾਰੀ ਘਰ ਘਰ ਸਰਵੇ ਕਰਕੇ ਲੋਕਾਂ ਦੀ ਸਿਹਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਲੈ ਕੇ ਕਰੋਨਾ ਦੇ ਲੱਛਣ ਪਤਾ ਕਰ ਰਹੇ ਹਨ ਉਥੇ ਇਕਾਂਤਵਾਸ ਕੀਤੇ ਲੋਕਾਂ ਉਤੇ ਵੀ ਨਜਰ ਰੱਖੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਲਗਾਤਾਰ ਸੈਨੇਟਾਈਜ਼ ਦਾ ਕੰਮ ਵੀ ਜਾਰੀ ਹੈ ਲੋਕਾਂ ਨੂੰ ਡੇਗੂ ਅਤੇ ਮਲੇਰੀਆਂ ਤੋਂ ਬਚਾਅ ਬਾਰੇ ਢੰਗ ਤਰੀਕੇ ਦੱਸੇ ਜਾ ਰਹੇ ਹਨ।
ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦਾ ਅਸਲ ਮਨੋਰਥ ਕਰੋਨਾ ਨੂੰ ਹਰਾਉਣਾ ਹੈ ਤੇ ਇਹ ਆਮ ਲੋਕਾਂ ਦੀ ਸਾਂਝੇਦਾਰੀ ਦੇ ਨਾਲ ਹੀ ਸੰਭਵ ਹੈ। ਉਹਨਾਂ ਕਿਹਾ ਕਿ ਇਹ ਬੇਹੱਦ ਜਰੂਰੀ ਹੈ ਕਿ ਲੋਕ ਸਿਹਤ ਵਿਭਾਗ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਕਰਨ ਬਜੁਰਗ ਅਤੇ ਬੱਚੇ ਵੱਧ ਤੋਂ ਵੱਧ ਘਰਾਂ ਵਿੱਚ ਰਹਿਣ ਅਤੇ ਬਿਨਾਂ ਲੋੜ ਤੋਂ ਘਰੋ ਬਾਹਰ ਨਿਕਲਣ ਤੋਂ ਗੁਰੇਜ ਕਰਨ. ਉਹਨਾਂ ਕਿਹਾ ਕਿ ਲੋਕਾ ਤੋਂ ਇਸਲਈ ਸਹਿਯੋਗ ਦੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ।