ਨੰਗਲ / 24 ਅਗਸਤ / ਨਿਊ ਸੁਪਰ ਭਾਰਤ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਅੱਜ 25 ਅਗਸਤ ਨੂੰ ਬ੍ਰਹਮਪੁਰ ਨੰਗਲ ਵਿੱਚ ਰੋਟਰੀ ਕਲੱਬ ਦੇ ਇਕ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਰੋਟਰੀ ਕਲੱਬ ਵਲੋਂ ਨੰਗਲ ਦੇ ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਨੂੰ ਇਕ ਐਬੂਲੈਂਸ ਭੇਂਟ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵਲੋਂ ਜਿਥੇ ਕੋਵਿਡ ਦੋਰਾਨ ਆਮ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਨੂੰ ਅਪਣਾਉਣ ਲਈ ਸਮੇ ਸਮੇਂ ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਦੀ ਸਫਲਤਾ ਲਈ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸੇਸ਼ ਮੁਹਿੰਮ ਚਲਾਉਣ ਲਈ ਸਮਾਜ ਸੇਵੀ ਸੰਗਠਨਾਂ ਨੂੰ ਲਾਮਬੰਦ ਕਰ ਰਹੇ ਹਨ।
ਸਿਹਤ ਵਿਭਾਗ ਵਲੋਂ ਜਿਥੇ ਕੋਵਿਡ ਟੈਸਟਿੰਗ ਅਤੇ ਕਰੋਨਾ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਆਪਣੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਸਪੀਕਰ ਰਾਣਾ ਕੇ ਪੀ ਸਿੰਘ ਵਲੋਂ ਦਿੱਤੀ ਪ੍ਰਰੇਣਾ ਸਕਦਾ ਬਹੁਤ ਸਾਰੀਆਂ ਸੰਸਥਾਵਾਂ, ਸੰਗਠਨ ਅਤੇ ਜੱਥੇਬੰਦੀਆਂ ਵਲੋਂ ਕਰੋਨਾ ਦੋਰਾਨ ਆਮ ਲੋਕਾਂ ਦੀ ਸਹੂਲਤ ਲਈ ਬਹੁਤ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਹ ਸੰਸਥਾਵਾਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੂੰ ਹਰ ਖੇਤਰ ਵਿੱਚ ਸਹਿਯੋਗ ਦੇ ਰਹੀਆਂ ਹਨ। ਰੋਟਰੀ ਕਲੱਬ ਵਲੋਂ ਪਹਿਲਾਂ ਵੀ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਸਮੇਂ ਸਮੇਂ ਤੇ ਸਹਿਯੋਗ ਦੇਣ ਦੇ ਉਪਰਾਲੇ ਕਰਦੇ ਹੋਏ ਸਿਹਤ ਵਿਭਾਗ ਨੂੰ ਲੱਖਾਂ ਰੁਪਏ ਦਾ ਸਮਾਨ ਉਪਲੱਬਧ ਕਰਵਾਇਆ ਗਿਆ ਹੈ।