May 2, 2025

ਬਾਲ ਵਿਕਾਸ ਅਤੇ ਪ੍ਰੋਜੈਕਟ ਅਫਸਰ ਵਲੋਂ ਪਿੰਡਾਂ ਵਿਚ ਮਾਂ ਦੇ ਦੁੱਧ ਮਹੱਤਤਾ ਸਬੰਧੀ ਜਾਗਰੂਕਤਾ ਅਭਿਆਨ ਜਾਰੀ

0

*ਮਿਸ਼ਨ ਫਤਿਹ ਕੋਵਿਡ ਦੀਆਂ ਸਾਵਧਾਨੀਆਂ ਅਪਨਾਉਣ ਦੀ ਦਿੱਤੀ ਪ੍ਰੇਰਨਾ ***ਅਬਿਆਣਾ ਕਲਾਂ, ਅਬਿਆਣਾ ਖੁਰਦ, ਗੜਡੋਲੀਆ, ਸਰਥਲੀ, ਬੜਵਾ, ਨਲਹੋਟੀ, ਕਾਂਗੜੀਆ, ਕੋਲਾਪੁਰ ਅਤੇ ਮਵਾਂ ਵਿਚ ਔਰਤਾ ਨੂੰ ਕੀਤਾ ਪ੍ਰੇਰਿਤ

ਨੂਰਪੁਰ ਬੇਦੀ / 06 ਅਗਸਤ / ਨਿਊ ਸੁਪਰ ਭਾਰਤ ਨਿਊਜ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਿੰਡ  ਅਬਿਆਣਾ ਕਲਾਂ, ਅਬਿਆਣਾ ਖੁਰਦ, ਗੜਡੋਲੀਆ, ਸਰਥਲੀ, ਬੜਵਾ, ਨਲਹੋਟੀ, ਕਾਂਗੜੀਆ, ਕੋਲਾਪੁਰ,ਮਵਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਦਿਨ ਮਨਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਰਜੀਤ ਕੌਰ ਨੇ ਦੱਸਿਆ ਕਿ ਕੋਵਿਡ ਦੇ ਚੱਲਦੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਦੇ ਵਿਭਾਗ ਵਲੋ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਦੱਸਿਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਮਾਂ ਦਾ ਪਹਿਲਾ ਦੁੱਧ ਬੱਚੇ ਲਈ ਬਹੁਤ ਜਰੂਰੀ ਹੈ। ਇਸ ਦੁੱਧ ਵਿੱਚ ਬਹੁਤ ਸਾਰੀਆਂ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਹੁੰਦੀ ਹੈ। ਬੱਚਿਆ ਨੂੰ 6 ਮਹੀਨੇ ਤੱਕ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। 6 ਮਹੀਨੇ ਤੋਂ ਬਾਅਦ ਹੀ ਪਾਣੀ ਜਾ ਕੋਈ ਹੋਰ ਓਪਰੀ ਖੁਰਾਕ ਦੇਣੀ ਚਾਹੀਦੀ ਹੈ।ਉਨ੍ਹਾ ਹੋਰ ਦੱਸਿਆ ਕਿ ਬੱਚੇ ਲਈ ਬੋਤਲ ਨਾਲ ਪਿਲਾਇਆ ਜਾਣਾ ਵਾਲਾ ਦੁੱਧ ਸਿਹਤ ਲਈ ਹਾਨੀਕਾਰਕ ਹੁੰਦਾ ਹੈ, ਇਸ ਨਾਲ ਇੰਨਫੈਕਸ਼ਨ ਹੋਣ ਦਾ ਡਰ ਹੁੰਦਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਮਾਂ ਨੂੰ ਬੱਚੇ ਨੂੰ ਜਦੋਂ ਜਦੋਂ ਦੁੱਧ ਦੀ ਮੰਗ ਹੋਵੇ ਦੁੱਧ ਪਿਲਾੳਣਾ ਚਾਹੀਦਾ ਹੈ।ਮਾਂ ਦਾ ਦੁੱਧ ਹੀ ਬੱਚੇ ਲਈ ਪੂਰਨ ਭੋਜਨ ਹੁੰਦਾ ਹੈ। ਦੁੱਧ ਪਿਲਾਉਣ ਤੋਂ ਪਹਿਲਾ ਮਾਂ ਨੂੰ ਆਪਣੇ ਹੱਥ ਅਤੇ ਸਰੀਰ ਨੂੰ ਚੰਗੀ ਤਰ੍ਹਾਂ ਸਾਫ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਸਮੇਂ ਮਾਂ ਨੂੰ ਇੱਕ ਪਾਸੇ ਤੋਂ ਹੀ ਦੁੱਧ ਪਿਲਾਉਣਾ ਚਾਹੀਦਾ ਹੈ ਅਤੇ ਦੂਜੀ ਵਾਰ ਦੂਜੇ ਪਾਸੇ ਤੋਂ ਦੁੱਧ ਪਿਲਾਉਣਾ ਚਾਹੀਦਾ ਹੈ। ਹਾਜਰ ਹੋਈਆਂ ਔਰਤਾਂ ਨੂੰ ਮਿਸ਼ਨ ਫਤਿਹ ਤਹਿਤ ਕੋਵਿਡ-19 ਦੀਆਂ ਪੂਰੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਕਿਹਾ ਗਿਆ, ਜਿਵੇ ਕਿ ਮਾਸਕ ਪਹਿਨਣਾ, ਵਾਰ-2 ਹੱਥ ਧੌਣਾ, ਸਮਾਜਿਕ ਦੂਰੀ ਬਣਾਏ ਰੱਖਣਾ, ਬਿਨ੍ਹਾਂ ਮਤਲਬ ਘਰ ਤੋਂ ਬਾਹਰ ਨਾ ਨਿਕਲਣਾ, ਪੰਜ ਸਾਲ ਤੋਂ ਛੋਟੇ ਬੱਚੇ ਅਤੇ 60 ਸਾਲ ਤੋਂ ਉਪਰ ਦੇ ਬਜੁਰਗਾਂ ਨੂੰ ਘਰ ਤੋਂ ਬਾਹਰ ਨਿਕਲਣ ਤੋਂ ਮਨ੍ਹਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਜਾ ਕੇ ਉਨ੍ਹਾਂ ਵਲੋ ਕਲਸਟਰ ਕੋਆਡੀਨੇਟਰਾਂ ਅਤੇ ਪੰਚਾ ਸਰਪੰਚਾ ਦੇ ਸਹਿਯੋਗ ਨਾਲ ਲੋਕਾਂ ਨੂੰ ਡੈਪੋ ਮੁਹਿੰਮ ਤਹਿਤ ਨਸ਼ਿਆ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ ਗਈ।

Leave a Reply

Your email address will not be published. Required fields are marked *