ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤਾ ਹੁਕਮ
ਹੁਸ਼ਿਆਰਪੁਰ / 10 ਅਪ੍ਰੈਲ / ਏਨ ਏਸ ਬੀ ਨਿਉਜ
ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਅੱਜ ਹੁਕਮ ਜਾਰੀ ਕਰਦਿਆਂ ਜ਼ਿਲਾ ਹੁਸ਼ਿਆਰਪੁਰ (ਸ਼ਹਿਰੀ/ਪੇਂਡੂ) ਵਿੱਚ ਪੈਂਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਸਿਹਤ ਸੰਸਥਾਵਾਂ ਵਿੱਚ ਓ.ਪੀ.ਡੀ. ਦੀ ਸੁਵਿਧਾ ਦੇਣ, ਡਾਇਗਨੋਸਟਿਕ ਲੈਬ/ਲੈਬਾਰਟਰੀਜ਼, ਨਸ਼ਾ ਛੁਡਾਊ ਕੇਂਦਰ ਅਤੇ ਨਰਸਿੰਗ ਹੋਮਜ਼ ਨੂੰ ਖੋਲ•ਣ ਦੀ ਛੋਟ ਦਿੱਤੀ ਗਈ ਹੈ।
ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਸੰਸਥਾਵਾਂ ਓ.ਪੀ.ਡੀ ਦੌਰਾਨ ਆਮ ਬਿਮਾਰੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਤੋਂ ਇਲਾਵਾ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਇਲਾਜ ਵਾਸਤੇ ਸਿਹਤ ਵਿਭਾਗ ਨੂੰ ਪੂਰਾ-ਪੂਰਾ ਸਹਿਯੋਗ ਦੇਣਗੀਆਂ। ਇਸ ਸਬੰਧੀ ਬਾਕੀ ਹੁਕਮ ਪਹਿਲਾਂ ਵਾਂਗ ਹੀ ਰਹਿਣਗੇ।