Site icon NewSuperBharat

ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਵਲੋਂ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ

*ਫੇਸਬੁੱਕ ਤੇ ਲਾਈਵ ਹੋ ਕੇ ਡੀ.ਸੀ ਨੇ ਸਿਹਤ ਵਿਭਾਗ ਦੀਆਂ ਹਦਾਇਤਾ ਤੇ ਅਮਲ ਕਰਨ ਲਈ ਕਿਹਾ

ਰੂਪਨਗਰ / 16 ਜੁਲਾਈ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਨੇ ਬੀਤੀ ਸ਼ਾਮ ਕੋਵਿਡ-19 ਦੇ ਮੱਦੇਨਜ਼ਰ ਫੇਸਬੁੱਕ ‘ਤੇ  ਲਾਈਵ ਗੱਲਬਾਤ ਕਰਦੇ ਹੋਏ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਵਲੋ ਜਾਰੀ ਹਦਾਇਤਾ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜਿਲ੍ਹਾ ਰੂਪਨਗਰ ਨੂੰ ਇਸ ਮਹਾਂਮਾਰੀ ਤੋੰ ਬਚਾਉਣ ਵਿੱਚ ਆਪਣਾ ਯੋਗਦਾਨ ਦੇਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਲੋਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ, ਜਿਸ ਦੀ ਉਹ ਭਵਿੱਖ ਵਿਚ ਵੀ ਪੂਰੀ ਆਸ ਕਰਦੇ ਹਨ। ਉਹਨਾਂ ਕਿਹਾ ਕਿ ਕਰੋਨਾ ਦੀ ਇਹ ਬਿਮਾਰੀ ਬਹੁਤ ਭਿਆਨਕ ਹੈ ਅਤੇ ਸਮਾਜਿਕ ਦੂਰੀ ਨਾ ਰੱਖਣ ਨਾਲ ਜਲਦੀ ਫੈਲਦੀ ਹੈ। ਇਸ ਲਈ ਹੀ ਪੰਜਾਬ ਸਰਕਾਰ ਨੇ ਇਨ੍ਹਾਂ ਸਬੰਧੀ ਹਦਾਇਤਾਂ ਦੀ ਪਾਲਣਾ ਸਖਤੀ ਨਾਲ ਕਰਾਉਣ ਲਈ ਆਦੇਸ਼ ਦਿੱਤੇ ਹੋਏ ਹਨ।

ਡਿਪਟੀ ਕਮਿਸ਼ਨਰ ਨੇ ਅੱਜ ਫੇਸਬੁੱਕ ਤੇ ਲਾਈਵ ਹੋ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ”ਮਿਸ਼ਨ ਫਤਹਿ” ਨੂੰ ਸਫਲ ਕਰਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।
ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਹੈ, ਕਿ ਅਸੀਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਇਕੱਠ ‘ਤੇ ਪੂਰਨ ਪਾਬੰਦੀ ਹੈ।ਉਨ੍ਹਾਂ ਕਿਹਾ ਕਿ ਸਮਾਜਿਕ ਸਮਾਗਮਾ,ਸੋਗ ਸਮਾਗਮਾਂ ਅਤੇ ਹੋਰ ਇਕੱਠ ਕਰਨ ਤੇ ਕਈ ਨਿਯਮ ਲਾਗੂ ਕੀਤੇ ਗਏ ਹਨ ਜਿਨ੍ਹਾਂ ਦੀ ਪਾਲਣਾ ਕਰਨਾ ਜਿਲ੍ਹੇ ਦੇ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਮਾਸਕ ਪਾਉਣਾ ਬੇਹੱਦ ਜਰੂਰੀ ਹੈ ਇਸ ਨਾਲ ਇੱਕ ਦੂਜੇ ਨੁੰ ਸੰਕਰਮਣ ਤੋ ਬਚਾਇਆ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਵਾਰ ਵਾਰ ਹੱਥ ਧੋਣੇ ਅਤੇ ਸੰਭਵ ਹੋਵੇ ਤਾਂ ਸੈਨੈਟਾਈਜਰ ਦੀ ਵਰਤੋ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਮੋਜੂਦਾ ਹਾਲਾਤ ਵਿਚ ਸਾਵਧਾਨੀਆਂ ਹੀ ਸੁਰੱਖਿਆਂ ਦਾ ਘੇਰਾ ਮਜਬੂਤ ਕਰ ਰਹੀਆ ਹਨ। ਉਨ੍ਹਾਂ ਜਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜੇਕਰ ਇਨ੍ਹਾਂ ਹਦਾਇਤਾ ਦੀ ਪਾਲਣਾ ਕਰਨ ਅਤੇ ਕਰਵਾਉਣ ਵਿਚ ਪੂਰੀ ਮਿਹਨਤ ਕਰਨ ਤਾਂ ਕਰੋਨਾ ਨੁੰ ਹਰਾਉਣਾ ਬੇਹੱਦ ਆਸਾਨ ਹੈ। ਡਿਪਟੀ ਕਮਿਸ਼ਨਰ ਦੇ ਇਸ ਫੇਸਬੁੱਕ ਲਾਈਵ ਪ੍ਰੋਗਰਾਮ ਨੂੰ ਸੋਸ਼ਲ ਮੀਡੀਆ ਉਤੇ ਵੱਡੀ ਗਿਣਤੀ ਵਿਚ ਵੇਖਿਆ ਅਤੇ ਪਸੰਦ ਕੀਤਾ ਗਿਆ।

Exit mobile version