June 2, 2024

ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾ ਦੀ ਨੁਹਾਰ ਬਦਲੀ ਜਾ ਰਹੀ ਹੈ- ਸਪੀਕਰ ਰਾਣਾ ਕੇ ਪੀ ਸਿੰਘ

0

ਪੀਕਰ ਰਾਣਾ ਕੇ ਪੀ ਸਿੰਘ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਵੱਖ ਵੱਖ ਪਿੰਡਾਂ ਵਿੱਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਵਿਕਾਸ ਕਾਰਜਾਂ ਦਾ ਉਦਘਾਟਨ ਮੋਕੇ

*ਪਿੰਡਾਂ ਨੂੰ ਹਰ ਢੁਕਵੀ ਬੁਨਿਆਦੀ ਸਹੂਲਤ ਮੁਹੱਈਆਂ ਕਰਵਾਈ ਜਾਵੇਗੀ- ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ **ਸਪੀਕਰ ਰਾਣਾ ਕੇ ਪੀ ਸਿੰਘ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ 10 ਪਿੰਡਾ ਵਿੱਚ ਇਕ ਕਰੋੜ ਦੀ ਲਾਗਤ ਨਾਲ ਤਿਆਰ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ।

ਸ੍ਰੀ ਅਨੰਦਪੁਰ ਸਾਹਿਬ / 8 ਅਗਸਤ / ਨਿਊ ਸੁਪਰ ਭਾਰਤ ਨਿਊਜ

ਹਲਕੇ ਦੇ ਪੇਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਵਿਕਾਸ ਕਾਰਜਾਂ ਲਈ ਲਗਾਤਾਰ ਗਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਮੁਕੰਮਲ ਹੋਏ ਵਿਕਾਸ ਕਾਰਜ ਲੋਕ ਅਰਪਣ ਕੀਤੇ ਜਾ ਰਹੇ ਹਨ ਇਸ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੱਖ ਵੱਖ 10 ਪਿੰਡਾ ਵਿੱਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੋਕੇ ਕੀਤਾ। ਇਹਨਾਂ ਪਿੰਡਾਂ ਵਿੱਚ ਉਦਘਾਟਨ ਮੋਕੇ ਉਹਨਾਂ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਮੈਂਬਰ ਪਾਰਲੀਮੈਂਂਟ ਸ੍ਰੀ ਮਨੀਸ਼ ਤਿਵਾੜੀ ਵੀ ਵਿਸੇਸ਼ ਤੋਰ ਤੇ ਪੁੱਜੇ ਸਨ। ਦੋਵੇ ਆਗੂਆਂ ਨੇ ਅੱਜ ਇਹਨਾਂ ਪਿੰਡਾਂ ਵਿੱਚ ਜਾ ਕੇ ਇਹ ਵਿਕਾਸ ਦੇ ਕੰਮ ਲੋਕ ਅਰਪਣ ਕੀਤੇ।

                   ਸਪੀਕਰ ਰਾਣਾ ਕੇ ਪੀ ਸਿੰਘ ਨੇ ਇਸ ਮੋਕੇ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ ਕੇਵਲ ਪਿੰਡਾ ਦੇ ਬੁਨਿਆਦੀ ਢਾਂਚੇ ਨੂੰ ਜਿਥੇ ਮਜਬੂਤ ਕਰਦੇ ਹਨ। ਉਥੇ ਇਹਨਾਂ ਪਿੰਡਾਂ ਵਿੱਚ ਸਿੱਧੇ ਜਾਂ ਅਸਿਧੇ ਤੋਰ ਤੇ ਰੋਜਗਾਰ ਦੇ ਮੋਕੇ ਵੀ ਪ੍ਰਦਾਨ ਕਰਦੇ ਹਨ। ਇਸ ਨਾਲ ਜਿਥੇ ਪੇਡੂ ਖੇਤਰਾਂ ਦਾ ਵਿਕਾਸ ਹੁੰਦਾ ਹੈ। ਉਥੇ ਉਹਨਾਂ ਪਿੰਡਾਂ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲਦਾ ਹੈ। ਉਹਨਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾ ਦੀ ਨੁਹਾਰ ਬਦਲੀ ਜਾ ਰਹੀ ਹੈ।

ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਨੇ ਇਹਨਾਂ ਵਿਕਾਸ ਕਾਰਜਾਂ ਦੇ ਉਦਘਾਟਨ ਮੋਕੇ ਕਿਹਾ ਕਿ ਪਿੰਡਾ ਨੂੰ ਹਰ ਢੁਕਵੀਂ ਬੁਨਿਆਦੀ ਸਹੂਲਤ ਮੁਹੱਈਆਂ ਕਰਵਾਈ ਜਾਵੇਗੀ, ਉਹਨਾਂ ਕਿਹਾ ਕਿ ਪਿੰਡਾਂ ਵਿੱਚ ਰਹਿ ਰਹੇ ਲੋਕ ਹੁਣ ਸ਼ਹਿਰਾਂ ਦੀ ਤਰ੍ਹਾਂ ਸਾਰੀਆਂ ਬੁਨਿਆਦੀ ਸਹੂਲਤਾਂ ਦਾ ਅਨੰਦ ਮਾਣ ਸਕਣਗੇ। ਉਹਨਾਂ ਕਿਹਾ ਕਿ ਪਹਿਲਾਂ ਵੀ ਇਸ ਇਲਾਕੇ ਵਿੱਚ ਵਿਕਾਸ ਲਈ ਕਰੋੜਾ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਅੱਗੇ ਤੋਂ ਵੀ ਇਹਨਾਂ ਪਿੰਡਾਂ ਨੂੰ ਸਾਰੀਆਂ ਢੁੱਕਵੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੋਵੇਗੀ।

ਅੱਜ ਸਪੀਕਰ ਰਾਣਾ ਕੇ ਪੀ ਸਿੰਘ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਲਗਭਗ ਇਕ ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਮਿਢਵਾਂ ਅੱਪਰ, ਮਿਢਵਾਂ ਲੋਅਰ,ਬੱਢਲ ਲੋਅਰ, ਕੋਟਲਾ , ਗੱਜਪੁਰ, ਸ਼ਾਹਪੁਰ ਬੇਲਾ, ਲੋਧੀਪੁਰ, ਲੋਧੀਪੁਰ ਬਾਸ ਝੂੰਗੀਆਂ, ਲੋਧੀਪੁਰ ਬਾਸ ਬਰੋਟੂ, ਚੱਕ ਆਦਿ ਵਿੱਚ ਤਿਆਰ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੋਕੇ ਲਾਰਜ ਸਕੇਲ ਇੰਡਸਟ੍ਰੀਜ਼ ਪੰਜਾਬ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦਰ ਦੱਸਗੁਰਾਈ, ਜਿਲ੍ਹਾ ਪ੍ਰਸ਼ੀਦ ਦੀ ਚੇਅਰਪਰਸਨ ਕ੍ਰਿਸ਼ਨਾ ਦੇਵੀ, ਬਲਾਕ ਸੰਮਤੀ ਦੇ ਚੇਅਰਮੈਨ ਚੋਧਰੀ ਰਕੇਸ਼ ਮੈਲਮਾ, ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਹਰਬੰਸ ਲਾਲ ਮਹਿਦਲੀ, ਡਾਇਰੈਕਟਰ ਪੀ ਆਰ ਟੀ ਸੀ ਕਮਲਦੇਵ ਜੋਸ਼ੀ, ਬਲਵੀਰ ਸਿੰਘ ਭੀਰੀ, ਅਮਰਪਾਲ ਬੈਂਸ, ਨਗਰ ਕੋਸ਼ਲ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਜੀਤਾ, ਪ੍ਰੇਮ ਸਿੰਘ ਬਾਸੋਵਾਲ, ਚੋਧਰੀ ਪਹੂਲਾਲ, ਸੰਜੀਵਨ ਰਾਣਾ, ਸਵਰਨ ਸਿੰਘ ਲੋਧੀਪੁਰ,ਕਮਲਜੀਤ ਕੌਰ ਅਤੇ ਹੋਰ ਪੱਤਵੱਤੇ ਹਾਜ਼ਰ ਸਨ।

Leave a Reply

Your email address will not be published. Required fields are marked *