May 2, 2025

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਤੇ ਉਤਪਾਦਨ ਲਈ ਦਰਖਾਸਤਾਂ ਮੰਗੀਆਂ।

0

*ਸਹਿਕਾਰੀ ਸਭਾਵਾਂ/ ਰਜਿਸਟਰਡ ਸੁਸਾਇਟੀਆਂ/ਰਜਿਸਟਰ ਕਿਸਾਨ ਗਰੁੱਪਾਂ/ਗ੍ਰਾਮ ਪੰਚਾਇਤਾਂ/ ਫਾਰਮਰ ਪ੍ਰੋਡਿਊਸਰ ਸੰਸਥਾਵਾਂ ਲਈ 80 ਫੀਸਦੀ ਅਤੇ ਨਿੱਜੀ ਕਿਸਾਨਾਂ ਲਈ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ

ਸ੍ਰੀ ਅਨੰਦਪੁਰ ਸਾਹਿਬ / 13 ਅਗਸਤ / ਨਿਊ ਸੁਪਰ ਭਾਰਤ ਨਿਊਜ

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨਾ ਸਾੜਨ ਬਾਰੇ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਉਣੀ 2020 ਦੌਰਾਨ ਪਰਾਲੀ ਨੂੰ ਸਾਂਭਣ ਵਾਲੀਆਂ ਖੇਤੀ ਮਸ਼ੀਨਾਂ ਤੇ ਉਤਪਾਦਨ ਲਈ ਮਿਤੀ 17 ਅਗਸਤ 2020 ਤੱਕ ਦਰਖਾਸਤਾਂ ਦੀ ਮੰਗ ਕੀਤੀ।

ਇਹ ਜਾਣਕਾਰੀ ਡਾ ਅਵਤਾਰ ਸਿੰਘ  ਮੁੱਖ ਖੇਤੀਬਾੜੀ ਅਫਸਰ ਨੇ ਦਿੱਤੀ। ਉਹਨਾਂ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ  ਸਹਿਕਾਰੀ ਸਭਾਵਾਂ/ ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ/ਰਜਿਸਟਰ ਕਿਸਾਨ ਗਰੁੱਪਾਂ/ਗ੍ਰਾਮ ਪੰਚਾਇਤਾਂ/ ਫਾਰਮਰ ਪ੍ਰੋਡਿਊਸਰ ਸੰਸਥਾਵਾਂ ਲਈ 80 ਫੀਸਦੀ ਅਤੇ ਨਿੱਜੀ ਕਿਸਾਨਾਂ ਲਈ 50 ਫੀਸਦੀ ਸਬਸਿਡੀ ਵੱਜੋਂ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸਾਂਭ ਸੰਭਾਲ ਲਈ ਖੇਤਾਂ ਵਿੱਚ ਹੀ ਜਬਤ ਕਰਨ ਲਈ ਸਹਾਈ ਖੇਤੀ ਮਸ਼ੀਨਾਂ, ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਰੈਡਰ/ਮਲਚਰ,ਹਾਈਡਰੋਲਿਕ ਰਿਵਰਸੀਬਲ,ਐਮ਼ਬੀ਼ਪਲੌ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ ਅਤੇ ਖੇਤਾਂ ਵਿੱਚੋਂ ਪਰਾਲੀ ਬਾਹਰ ਕੱਢਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੇਕ, ਕਰਾ ਪਰੀਪਰ ਆਦਿ ਮਲਹਨ।

ਡਾ ਅਵਤਾਰ ਸਿੰਘ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਨੇ ਦੱਸਿਆ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਨਾ ਸਿਰਫ ਵੱਡੇ ਪੱਧਰ ਤੇ ਪ੍ਰਦੂਸ਼ਣ  ਫੈਲਦਾ ਹੈ ਸਗੋਂ ਮਿੱਟੀ ਦੀ ਉੱਪਰਲੀ ਪਰਤ ਤੇ ਮਿੱਤਰ ਕੀੜੇ ਅਤੇ ਕੁਦਰਤੀ ਤੱਤ ਤਬਾਹ ਹੋ ਜਾਣ ਨਾਲ ਜਮੀਨ ਦੀ ਸਿਹਤ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਖਰੀਦ ਕੀਤੀ ਜਾਣ ਵਾਲੀ ਖੇਤੀ ਮਸ਼ੀਨਰੀ ਲਈ ਮਨਜੂਰਸ਼ੁਦਾ  ਮਸ਼ੀਨਾ  ਦੇ ਨਿਰਮਾਤਾ/ ਡੀਲਰਾਂ ਦੀ ਲਿਸਟ ਖੇਤੀਬਾੜੀ ਵਿਭਾਗ ਦੀ ਵੈਬਸਾਈਟ ਤੇ ਦੇਖੀ ਜਾ ਸਕਦੀ ਹੈ। ਉਨਾਂ ਨੇ ਕਿਹਾ ਕਿ ਨਿੱਜੀ ਕਿਸਾਨ ਦਰਖਾਸਤ ਕਰਤਾ ਵੱਲੋਂ ਪਿਛਲੇ 2 ਸਾਲਾਂ ਦੌਰਾਨ ਦਰਖਾਸਤ ਵਿੱਚ ਮੰਗੀ ਗਈ ਮਸ਼ੀਨ ਤੇ ਕਿਸੇ ਵੀ ਸਕੀਮ ਤਹਿਤ ਸਬਸਿਡੀ ਪ੍ਰਾਪਤ ਨਾ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਗਰੁੱਪਾਂ ਦੀ ਰਜਿਸਟ੍ਰੇਸ਼ਨ ਸਬੰਧਤ ਐਕਟ ਅਧੀਨ ਲਾਜਮੀ ਹੋਣੀ ਚਾਹੀਦੀ ਰੁ ਅਤੇ ਸਾਰੇ ਰਜਿਸਟਰਡ ਕਿਸਾਨ ਗਰੁੱਪ ਆਪਣੀ ਅਰਜੀ ਪੰਚਾਇਤ ਵੱਲੋਂ ਤਸਦੀਕ ਕਰਵਾ ਕੇ ਦੇਣ।ਬੇਲਰ/ਰੇਕ ਮਸ਼ੀਨ ਲਈ ਪਰਾਲੀ ਦੀਆਂ ਗੱਠਾਂ ਦੀ ਵਰਤੋਂ ਹਿੱਤ ਕਿਸੇ ਉਦਯੋਗਿਕ ਅਦਾਰੇ ਨਾਲ ਲਿਖਤੀ ਸਹਿਮਤੀ ਦਾ ਸਬੂਤ ਦੇਣਾ ਲਾਜਮੀ ਹੋਵੇਗਾ।ਜਿੱਥੇ ਇਹ ਮਸ਼ੀਨਰੀ ਪਹਿਲਾਂ ਉੱਪਲੱਬਧ ਨਹੀਂ ਹੈ, ਉਹਨਾਂ ਪਿੰਡਾਂ ਦੇ ਕਿਸਾਨਾਂ/ ਕਿਸਾਨ ਗਰੁੱਪਾਂ ਵਗੈਰਾ ਨੂੰ ਮਸ਼ੀਨਰੀ ਪਹਿਲ ਦੇ ਆਧਾਰ ਤੇ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ/ਮੁੱਖ ਖੇਤੀਬਾੜੀ ਅਫਸਰ ਦੇ ਦਫਤਰਾਂ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *