ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵਲੋ ਲੋਕਾਂ ਨੂੰ ਕਰੋਨਾ ਹਰਾਉਣ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ ***ਯਾਤਰੀਆਂ ਦੀ ਰੇਵਲੇ ਸਟੇਸ਼ਨ ਅਤੇ ਅੰਤਰਰਾਜੀ ਨਾਕਿਆਂ ਉਤੇ ਕੀਤੀ ਜਾ ਰਹੀ ਹੈ ਮੈਡੀਕਲ ਜਾਂਚ

ਸ੍ਰੀ ਅਨੰਦਪੁਰ ਸਾਹਿਬ / 24 ਅਗਸਤ / (ਨਿਊ ਸੁਪਰ ਭਾਰਤ ਨਿਊਜ਼)
ਪੰਜਾਬ ਵਿੱਚ ਕਰੋਨਾ ਮਹਾਂਮਾਰੀ ਨੁੂੰ ਠੱਲ ਪਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀ ਲਗਾਤਾਰ ਫਰੰਟ ਲਾਈਨ ਵਾਰੀਅਰਜ਼ ਦੇ ਤੋਰ ਦੇ ਕੰਮ ਕਰਦੇ ਹੋਏ ਲੋਕਾਂ ਨੁੰ ਕਰੋਨਾ ਤੋ ਬਚਣ ਲਈ ਕੋਵਿਡ ਦੀਆਂ ਸਾਵਧਾਨੀਆਂ ਵਾਰ ਵਾਰ ਹੱਥ ਧੋਣਾ, ਸਮਾਜਿਕ ਵਿੱਥ ਬਣਾ ਕੇ ਰੱਖਣਾ ਅਤੇ ਮਾਸਕ ਪਾਉਣਾ ਆਦਿ ਲਈ ਪ੍ਰੇਰਿਤ ਕਰ ਰਹੇ ਹਨ।

ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਸਿਹਤ ਵਿਭਾਗ ਵਲੋਂ ਰੇਲਵੇ ਸਟੇਸ਼ਨ ਉਤੇ ਯਾਤਰੀਆਂ ਦੀ ਮੈਡੀਕਲ ਸਕਰੀਨਿੰਗ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵਲੋ ਨੰਗਲ ਡੈਮ ਅਤੇ ਦੇੈਹਣੀ ਦੇ ਅੰਤਰਰਾਜੀ ਨਾਕਿਆਂ ਉਤੇ ਵੀ 24 ਘੰਟੇ ਇਹ ਪ੍ਰਕਿਰਿਆ ਚੱਲ ਰਹੀ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਹਲਕੇ ਲੱਛਣ ਪਾਏ ਜਾਣ ਤੇ ਵੀ ਕੋਵਿਡ ਟੈਸਟ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਲਈ ਸ਼ਹਿਰ ਵਿਚ ਢੁਕਵੀਆਂ ਥਾਵਾ ਉਤੇ ਹੋਰਡਿੰਗ ਲਗਾ ਕੇ ਲੋਕਾਂ ਨੂੰ ਵੱਧ ਤੋ ਵੱਧ ਕੋਵਿਡ ਟੈਸਟ ਕਰਵਾਉਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਦੇ ਸੰਕਰਮਣ ਨੂੰ ਫੈਲਣ ਤੋ ਰੋਕਿਆ ਜਾ ਸਕੇ। ਹਤ ਵਿਭਾਗ ਦੇ ਕਰਮਚਾਰੀ ਅਤੇ ਆਸ਼ਾ ਵਰਕਰਜ ਲਗਾਤਾਰ ਸ਼ਹਿਰਾ ਅਤੇ ਪਿੰਡਾਂ ਵਿਚ ਲੋਕਾਂ ਨੂੰ ਕਰੋਨਾ ਮਹਾਂਮਾਰੀ ਬਾਰੇ ਸੁਚੇਤ ਰਹਿਣ, ਬਜੁਰਗਾ, ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਜਦੋ ਤੱਕ ਬਹੁਤ ਹੀ ਜਰੂਰੀ ਨਾ ਹੋਵੇ ਘਰਾਂ ਤੋ ਬਾਹਰ ਨਾ ਨਿਕਲਣ ਅਤੇ ਬੇਲੋੜੀ ਮੁਵਮੈਂਟ ਬੰਦ ਕਰਨ ਲਈ ਜਾਗਰੂਕ ਕਰ ਰਹੇ ਹਨ।
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਹਰ ਬੁੱਧਵਾਰ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਤਹਿਤ ਜਿਥੇ ਕੋਵਿਡ ਬਾਰੇ ਅਪਡੇਟ ਜਾਣਕਾਰੀ ਦਿੰਦੇ ਹਨ ਉਥੇ ਉਹ ਵੀ ਲੋਕਾਂ ਨੁੂੰ ਸਰਕਾਰ ਦੀਆ ਹਦਾਇਤਾਂ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇ਼ਸਾ ਦੀ ਪਾਲਣਾ ਨੁੂੰ ਯਕੀਨੀ ਬਣਾਉਣ ਦੀ ਹਦਾਇਤ ਦਿੰਦੇ ਹਨ। ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਵਲੋ ਜਾਰੀ ਪਾਬੰਦੀਆਂ ਦੀ ਪਾਲਣਾ ਕਰਵਾਉਣ ਲਈ ਵਿਸ਼ੇਸ ਕਦਮ ਚੁੱਕੇ ਗਏ ਹਨ। ਡੀ.ਐਸ.ਪੀ ਸ੍ਰੀ ਅਨੰਦਪੁਰ ਸਾਹਿਬ/ਨੰਗਲ ਨੇ ਲੋਕਾਂ ਨੁੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੇ ਵਲੋ ਜਾਰੀ ਹਦਾਇਤ ਦੀ ਪਾਲਣਾ ਕਰਨ ਤਾਂ ਜ਼ੋ ਇਸ ਮਹਾਂਮਾਰੀ ਦੇ ਸੰਕਰਮਣ ਨੂੰ ਫੈਲਣ ਤੋ ਰੋਕਿਆ ਜਾ ਸਕੇ।