Site icon NewSuperBharat

ਸਿਹਤ ਵਿਭਾਗ ਵਲੋਂ ਮਾਈਗਰੇਟਰੀ ਪੱਲਸ ਪੋਲੀਓ ਰਾਉਂਡ ਦੀ ਕੀਤੀ ਸੁਰੂਆਤ

ਮਾਈਗਰੇਟਰੀ ਪੱਲਸ ਪੋਲੀਓ ਰਾਉਂਡ ਤਹਿਤ ਸਲੱਮ ਏਰੀਏ ਵਿੱਚ ਸਿਹਤ ਵਿਭਾਗ ਵਲੋਂ ਬੱਚਿਆ ਨੂੰ ਪਿਲਾਈਆਂ ਜਾ ਰਹੀਆਂ ਪੋਲੀਓ ਰੋਕੂ ਬੂੰਦਾਂ

*20 ਤੋਂ 22 ਸਤੰਬਰ ਤੱਕ ਸਲੱਮ ਏਰੀਏ ਵਿੱਚ ਘਰ ਘਰ ਜਾ ਕੇ ਪੋਲੀਓ ਰੋਕੂ ਬੂੰਦਾ ਪਲਾਈਆਂ ਜਾਣਗੀਆਂ **ਕਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ / 20 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵਲੋਂ ਕਰੋਨਾ ਮਹਾਂਮਾਰੀ ਦੋਰਾਨ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਅਪਣਾਉਣ ਲਈ ਜਿਥੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਉਥੇ ਸਿਹਤ ਵਿਭਾਗ ਵਲੋਂ ਸਮੇਂ ਸਮੇਂ ਤੇ ਆਪਣੇ ਨਿਰਧਾਰਤ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ ਤਾਂ ਜੋ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਡਾ.ਐਚ.ਐਨ ਸ਼ਰਮਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਦੀ ਅਗਵਾਈ ਹੇਠ ਸ਼੍ਰੀ ਅਨੰਦਪੁਰ ਸਾਹਿਬ ਦੇ ਸ਼ਹਿਰੀ ਇਲਾਕੇ ਵਿੱਚ ਪੈਂਦੇ ਸੱਲਮ ਏਰੀਏ, ਝੁੰਗੀ ਝੋਂਪੜੀ, ਨਿਰਮਾਣ ਸਥਾਨਾ ਆਦਿ ਹਾਈ ਰਿਸਕ ਏਰੀਏ ਵਿੱਚ ਅੱਜ ਮਾਈਗਰੇਟਰੀ ਪੱਲਸ ਪੋਲੀਓ ਰਾਉਂਡ ਚਲਾਇਆ ਗਿਆ। ਇਸ ਰਾਉਂਡ ਵਿੱਚ ਸਮੂਹ ਆਸ਼ਾ ਵਰਕਰਾਂ ਵੱਲੋਂ ਸਰਕਾਰ ਵੱਲੋਂ ਜਾਰੀ ਕੋਵਿਡ 19 ਦੀ ਸਾਵਧਾਨੀਆਂ ਦੀ ਪਾਲਣਾ ਕਰਦੇ ਹੋਏ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਨੋਡਲ ਅਫਸਰ ਡਾ. ਸੁਪਰੀਤ ਕੌਰ ਬੱਚਿਆਂ ਦੇ ਮਾਹਿਰ, ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਹਿਰੀ ਇਲਾਕੇ ਦੇ ਸਲੱਮ ਵਿੱਚ ਲਗਭਗ 550 ਬੱਚਿਆਂ ਨੂੰ ਪੋਲੀਓ ਦੀ ਬੂੰਦਾ ਪਿਲਾਉਣ ਦਾ ਟੀਚਾ ਮੱਥਿਆ ਗਿਆ ਹੈ, ਜੋ ਕਿ 20-09-2020 ਤੋਂ ਲੈ ਕੇ 22-09-2020 ਤੱਕ ਪੂਰਾ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਸਮੂਹ ਆਸ਼ਾ ਵਰਕਰਾਂ ਵੱਲੋਂ ਪੂਰੀ ਤਨਦੇਹੀ ਨਾਲ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਲੱਮ ਏਰੀਏ ਆਦਿ ਹਾਈ ਰਿਸਕ ਸਥਾਨਾਂ ਤੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਜਿਵੇਂ ਕਿ ਮਾਸਕ ਪਾਉਣਾਂ, ਸੋਸਲ ਡਿਸਟੈਨਸਿੰਗ ਬਣਾ ਕੇ ਰੱਖਣਾ ਅਤੇ ਆਪਣੇ ਹੱਥਾਂ ਨੂੰ ਬਾਰ ਬਾਰ ਸੈਨੇਟਾਇਜ ਕਰਨਾ ਆਦਿ ਬਾਰੇ ਵੀ ਦੱਸਿਆ ਜਾ ਰਿਹਾ ਹੈ।

ਕਰੋਨਾ ਮਹਾਂਮਾਰੀ ਦੌਰਾਨ ਕੋਈ ਬੱਚਾ ਦਵਾਈ ਪੀਣ ਤੋਂ ਰਹਿ ਨਾ ਜਾਵੇ ਇਸ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ  ਅਗਲੇ ਤਿੰਨ ਦਿਨ 20 ਤੋਂ 22 ਸਤੰਬਰ ਤੱਕ ਘਰ ਘਰ ਜਾਕੇ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਦੌਰਾਨ ਮਿੰਨੀ ਅਤੇ ਕੁਲਵਿੰਦਰ ਕੌਰ ਹੈਲਥ ਵਰਕਰਜ ਵੱਲੋਂ ਪੂਰੇ ਮੁਹਿੰਮ ਦੀ ਸੁਪਰਵਾਇਜਰੀ ਕੀਤੀ ਜਾ ਰਹੀ ਹੈ। ਸ਼੍ਰੀ ਅਨੰਦਪੁਰ ਸਾਹਿਬ ਦੇ ਸ਼ਹਿਰੀ ਇਲਾਕੇ ਵਿੱਚ ਸਮੂਹ ਆਸ਼ਾ ਵਰਕਰਾਂ ਵੱਲੋਂ ਪੂਰੀ ਤਨਦੇਹੀ ਨਾਲ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਰਿਹਾ ਹੈ।

Exit mobile version