ਮਿਸ਼ਨ ਫਤਿਹ ਤਹਿਤ ਬਾਲ ਵਿਕਾਸ ਅਤੇ ਪ੍ਰੋਜੈਕਟ ਅਫਸਰ ਵਲੋ ਪਿੰਡਾਂ ਵਿਚ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਗਰੂਕਤਾ ਮੁਹਿੰਮ ਨੂ ਮਿਲਿਆ ਭਰਵਾ ਹੁੰਗਾਰਾ
*ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਡੈਪੋ ਮੁਹਿੰਮ
ਸ੍ਰੀ ਅਨੰਦਪੁਰ ਸਾਹਿਬ / 31 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋ ਸੂਬੇ ਵਿਚ ਕਰੋਨਾ ਮਹਾਮਾਰੀ ਉਤੇ ਕਾਬੂ ਪਾਉਣ ਲਈ ਚਲਾਏ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਸਥਾਨਕ ਸੀ.ਡੀ.ਪੀ.ਓ ਦਫਤਰ ਦੇ ਕਰਮਚਾਰੀ ਅਤੇ ਆਂਗਨਵਾੜੀ ਵਰਕਰ ਪਿੰਡਾਂ ਦੇ ਆਂਗਨਵਾੜੀ ਕੇਦਰਾਂ ਉਤੇ ਜਾਂ ਲੋਕਾਂ ਦੇ ਘਰ ਘਰ ਜਾ ਕੇ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਵਲੋਂ ਨਸ਼ਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਡੇਪੋ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਹ ਜਾਣਕਾਰੀ ਬਾਲ ਵਿਕਾਸ ਅਤੇ ਪ੍ਰੋਜੈਕਟ ਅਫਸਰ ਸ੍ਰੀ ਅਨੰਦਪੁਰ ਸਾਹਿਬ ਜਗਮੋਹਣ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵਲੋ ਨਸ਼ਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿਚ ਡੇਪੋ ਪ੍ਰੋਗਰਾਮ ਅਧੀਨ ਨਸ਼ਿਆ ਵਿਰੁੱਧ ਲੋਕਾਂ ਨੁੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਨਸ਼ਿਆ ਦੇ ਖਾਤਮੇ ਲਈ ਲੋਕਾਂ ਨੂੰ ਸਾਡੇ ਵਰਕਰ ਪ੍ਰੇਰਿਤ ਕਰ ਰਹੇ ਹਨ ਅਤੇ ਇਸ ਬਾਰੇ ਸਿਹਤ ਵਿਭਾਗ ਦੀਆਂ ਸਹੂਲਤਾ ਬਾਰੇ ਵੀ ਜਾਣਕਾਰੀ ਦੇ ਰਹੇ ਹਨ।

ਸੀ.ਡੀ.ਪੀ.ਓ ਨੇ ਹੋਰ ਦੱਸਿਆ ਕਿ ਆਂਗਨਵਾੜੀ ਵਰਕਰਾ ਵਲੋ ਕੋਵਿਡ ਦੋਰਾਨ ਵਧੀਕ ਪੋਸ਼ਟਿਕ ਆਹਾਰ ਦੀ ਵੰਡ ਅਤੇ 0 ਤੋ 6 ਸਾਲ ਦੇ ਬੱਚਿਆਂ, ਗਰਭਵਤੀ ਔਰਤਾ ਅਤੇ ਦੁੱਧ ਪਿਲਾਉਣ ਵਾਲੀਆ ਮਾਵਾਂ ਲਈ ਵੀ ਵਿਸੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਆਂਗਨਵਾੜੀ ਵਰਕਰ ਘਰ ਘਰ ਜਾ ਕੇ ਲੋਕਾਂ ਨੁੰ ਕੋਵਿਡ ਦੀਆ ਸਾਵਧਾਨੀਆਂ ਜਿਵੇ ਕਿ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣੇ ਅਤੇ ਸਮਾਜਿਕ ਵਿੱਥ ਰੱਖਣ ਬਾਰੇ ਪ੍ਰੇਰਿਤ ਕਰ ਰਹੇ ਹਨ। ਉਨਾ ਦੱਸਿਆ ਕਿ ਬਜੁਰਗਾ ਨੂੰ ਘਰ ਤੋ ਬਾਹਰ ਨਿਕਲਣ ਅਤੇ ਬੱਚਿਆ ਨੂੰ ਵੀ ਘਰ ਤੋ ਬਿਨਾ ਲੋੜ ਤੋ ਬਾਹਰ ਨਿਕਲਣ ਤੇ ਲਗਾਈ ਰੋਕ ਅਤੇ ਉਸ ਦੇ ਕਾਰਨਾ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਕਰੋਨਾ ਮਹਾਮਾਰੀ ਤੋ ਬਚਾਓ ਲਈ ਕੇਵਲ ਪ੍ਰਹੇਜ਼ ਹੀ ਇਸਦਾ ਢੁਕਵਾ ਇਲਾਜ ਹੈ। ਇਸ ਲਈ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਗਾਈਡਲਾਈਨਜ ਦੀ ਪਾਲਣਾ ਕਰਨੀ ਚਾਹੀਦੀ ਹੈ।
