ਨਗਰ ਕੋਸ਼ਲ ਵਲੋਂ ਸ਼ਹਿਰ ਵਿੱਚ ਸਫਾਈ ਮੁਹਿੰਮ ਦੀ ਰਫਤਾਰ ਕੀਤੀ ਹੋਰ ਤੇਜ : ਕਾਰਜ ਸਾਧਕ ਅਫਸਰ *** ਪਾਰਕ ਅਤੇ ਡਰੇਨ ਨਾਲਿਆਂ ਦੀ ਸਫਾਈ ਲਈ ਅਰੰਭੀ ਵਿਸੇਸ਼ ਮੁਹਿੰਮ:ਵਿਕਾਸ ਉੱਪਲ।

ਸ੍ਰੀ ਅਨੰਦਪੁਰ ਸਾਹਿਬ / 17 ਅਗਸਤ / ਨਿਊ ਸੁਪਰ ਭਾਰਤ ਨਿਊਜ਼
ਨਗਰ ਕੋਸ਼ਲ ਵਲੋਂ ਜਿਥੇ ਸ਼ਹਿਰ ਵਿੱਚ ਕਈ ਵਿਕਾਸ ਕਾਰਜ ਅਰੰਭ ਹੋਣ ਜਾ ਰਹੇ ਹਨ ਤਿਆਰੀਆਂ ਨੂੰ ਅੰਤਿਮ ਛੋਹਾ ਦਿੱਤੀਆਂ ਜਾ ਰਹੀਆਂ ਹਨ ਉਥੇ ਸ਼ਹਿਰ ਦੇ ਪਾਰਕ ਦੀ ਸਫਾਈ ਅਤੇ ਸ਼ਹਿਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਡਰੇਨ ਨਾਲੇ ਦੀ ਸਫਾਈ ਦੀ ਰਫਤਾਰ ਵਿੱਚ ਹੋਰ ਤੇਜੀ ਲਿਆਦੀ ਗਈ ਹੈ।
ਹ ਜਾਣਕਾਰੀ ਕਾਰਜ ਸਾਧਕ ਅਫਸਰ ਨਗਰ ਕੋਸ਼ਲ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਵਿਕਾਸ ਉਪੱਲ ਨੇ ਅੱਜ ਇਥੇ ਦਿੱਤੀ। ਉਹਨਾ ਕਿਹਾ ਕਿ ਸ਼ਹਿਰ ਵਿੱਚ ਅਗਲੇ ਕੁੱਝ ਦਿਨਾਂ ਵਿੱਚ ਕਈ ਮੰਜੂਰ ਹੋਏ ਵਿਕਾਸ ਦੇ ਕੰਮ ਸੁਰੂ ਕਰਵਾਏ ਜਾ ਰਹੇ ਹਨ ਇਸਦੇ ਨਾਲ ਹੀ ਸ਼ਹਿਰ ਦੀ ਸਫਾਈ ਨੂੰ ਵਿਸੇਸ਼ ਤਰਜੀਹ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਪਾਰਕ ਜਿਸ ਵਿੱਚ ਵਿੱਤੇ ਦਿਨ ਬੂਟੇ ਲਗਾ ਕੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਾਰ ਜੀ ਦੇ 400 ਸਾਲਾਂ ਸਮਾਗਮਾਂ ਮੋਕੇ 400 ਬੂਟੇ ਲਗਾਉਣ ਦੀ ਸੁਰੂਆਤ ਕੀਤੀ ਗਈ ਸੀ ਉਸਦੀ ਮੁਕੰਮਲ ਸਫਾਈ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਨਾਲੇ ਦੇ ਆਲੇ ਦੁਆਲੇ ਦੀ ਘਾਹ ਬੂਟੀ ਅਤੇ ਸਿਲਟ ਕਲੀਅਰ ਵੀ ਕਰਵਾਈ ਗਈ ਹੈ।
ਉਹਨਾਂ ਦੱਸਿਆ ਕਿ ਸ਼ਹਿਰ ਦੇ ਹੋਰ ਵੱਖ ਵੱਖ ਖੇਤਰਾਂ ਵਿੱਚ ਵਿਸੇਸ਼ ਸਫਾਈ ਅਭਿਆਨ ਚਲਾਇਆ ਗਿਆ ਹੈ। ਉਹਨਾਂ ਦੱਸਿਆ ਕਿ ਕੋਵਿਡ ਦੇ ਚੱਲਦੇ ਪਿਛਲੇ ਕੁਝ ਸਮੇਂ ਤੋਂ ਵਿਕਾਸ ਦੇ ਕੰਮਾਂ ਵਿੱਚ ਜੋ ਸੁਸਤ ਰਫਤਾਰੀ ਸੀ ਉਸਨੂੰ ਹੁਣ ਮੁੱੜ ਪੂਰੀ ਤੇਜੀ ਨਾਲ ਸੁਰੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਇਸ ਨਗਰ ਦੇ ਕਈ ਮਹੱਤਵਪੂਰਨ ਵਿਕਾਸ ਦੇ ਕੰਮ ਸੁਰੂ ਹੋ ਜਾਣਗੇ ਜਿਸ ਨਾਲ ਸ਼ਹਿਰ ਵਿੱਚ ਵਿਕਾਸ ਦੀ ਗਤੀ ਵਿੱਚ ਹੋਰ ਤੇਜੀ ਆਵੇਗੀ। ਉਹਨਾਂ ਦੱਸਿਆ ਕਿ ਸਪੀਕਰ ਰਾਣਾ ਕੇ ਪੀ ਸਿੰਘ ਵਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਹਨਾਂ ਵਲੋਂ ਸ਼ਹਿਰ ਦੇ ਸੁੰਦਰੀਕਰਨ ਨੂੰ ਵੀ ਵਿਸੇਸ਼ ਮਹੱਤਵ ਦਿੱਤਾ ਜਾ ਰਿਹਾ ਹੈ।
ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਉਹਨਾਂ ਦੀ ਟੀਮ ਪੂਰੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਕੰਮ ਰਹੀ ਹੈ।