*ਲੋਕਾਂ ਤੋਂ ਸਹਿਯੋਗ ਦੀ ਕੀਤੀ ਮੰਗ, ਵੱਧ ਤੋਂ ਵੱਧ ਟੈਸਟਿੰਗ ਕਰਵਾਉਣ ਦੀ ਅਪੀਲ **ਪਾਬੰਦੀਆਂ ਬਾਰੇ ਦਿੱਤੀ ਜਾਣਕਾਰੀ
ਸ੍ਰੀ ਅਨੰਦਪੁਰ ਸਾਹਿਬ / 20 ਅਗਸਤ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਨੇ ਜਿਲੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਦੇ ਲੱਛਣ ਨਜ਼ਰ ਆਉਣ ਤੇ ਤੁਰੰਤ ਆਪਣਾ ਕੋਵਿਡ ਟੈਸਟ ਕਰਵਾਉਣ। ਉਹਨਾਂ ਦੱਸਿਆ ਕਿ ਇਹ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਬਿਲਕੁੱਲ ਮੁਫਤ ਹੋ ਰਹੇ ਹਨ।
ਬੀਤੀ ਸ਼ਾਮ 7.00 ਵਜੇ ਫੇਸ ਬੁੱਕ ਤੇ ਲਾਈਵ ਹੋ ਕੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕਿਹਾ ਕਿ ਲੋਕ ਸਰਕਾਰ ਦੀਆਂ ਹਦਾਇਤਾ ਦੀ ਪੂਰੀ ਤਰਾਂ ਪਾਲਣਾ ਕਰਨ ਅਤੇ ਆਪਣਾ ਕੋਵਿਡ ਟੈਸਟ ਕਰਵਾਉਣ ਤੋਂ ਗੁਰੇਜ ਨਾ ਕਰਨ ਕਿਉਂਕਿ ਵੱਧ ਤੋਂ ਵਧ ਟੈਸਟਿੰਗ ਨਾਲ ਹੀ ਇਸ ਮਹਾਂਮਾਰੀ ਬਾਰੇ ਜਾਣਕਾਰੀ ਮਿਲ ਰਹੀ ਹੇ ਅਤੇ ਸਮਾਂ ਰਹਿੰਦੇ ਹੀ ਇਸਦਾ ਇਲਾਜ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਲੋਕ ਕਰੋਨਾ ਨਾਲ ਸੰਕਰਮਣ ਹੋਏ ਅਤੇ ਹੁਣ ਠੀਕ ਹੋ ਕੇ ਆਮ ਵਰਗਾ ਜੀਵਨ ਬਤੀਤ ਕਰ ਰਹੇ ਹਨ ਉਹਨਾ ਨੂੰ ਅਪੀਲ ਹੈ ਕਿ ਉਹ ਸਿਹਤ ਵਿਭਾਗ ਦੀ ਹੈਲਪ ਲਾਈਨ ਨੰ: 104 ਜਾਂ ਜਿਲਾ ਪ੍ਰਸਾਸ਼ਨ ਦੇ ਨੰਬਰ 01881-221157 ਤੇ ਤਾਲਮੇਲ ਕਰਨ ਅਤੇ ਪਲਾਜਮਾ ਦਾਣ ਕਰਨ। ਉਹਨਾਂ ਵਲੋਂ ਕੀਤਾ ਇਹ ਉਪਰਾਲਾ ਕਿਸੇ ਗੰਭੀਰ ਕਰੋਨਾ ਸੰਕਰਮੀਤ ਵਿਅਕਤੀ ਦੀ ਜਾਣ ਬਚਾਉਣ ਵਿੱਚ ਬੇਹੱਦ ਫਾਇਦੇਮੰਦ ਸਿੱਧ ਹੋ ਸਕਦਾ ਹੈ। ਪਾਬੰਦੀਆ ਬਾਰੇ ਡਿਪਟੀ ਕਮਿਸਨਰ ਨੇ ਕਿਹਾ ਕਿ ਦੁਕਾਨਾ ਅਤੇ ਸ਼ਾਪਿੰਗਮਾਲ ਖੁੱਲਣ ਦਾ ਸਮਾਂ ਸ਼ਾਮ 8.00 ਵਜੇ ਤੱਕ ਹੈ ਹੋਟਲ ਅਤੇ ਰੈਸਟੋਰੈਟ ਸ਼ਾਮ 8.30ਵਜੇ ਤੱਕ ਹੀ ਖੁੱਲੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਸਾਰੇ ਸ਼ਹਿਰਾਂ ਵਿੱਚ ਰਾਤ ਦਾ ਕਰਫਿਊ ਰਾਤ 9.00 ਵਜੇ ਤੋਂ ਸਵੇਰੇ 5.00 ਵਜੇ ਤੱਕ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਪਾਬੰਦੀਆਂ ਦੀ ਪਾਲਣ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਬਹੁਤ ਸਾਰੀਆਂ ਪਾਬੰਦੀਆਂ ਤੇ ਅਨਲੋਕ ਦੋਰਾਨ ਛੋਟ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਦਿਨ ਪ੍ਰਤੀ ਦਿਨ ਕਰੋਨਾ ਪੋਸਟੀਵ ਕੇਸਾ ਵਿੱਚ ਹੋ ਰਹੇ ਵਾਧੇ ਨੂੰ ਰੋਕਣ ਲਈ ਮਾਈਕਰੋ ਕੰਟੇਨਮੈਂਟ ਜੋਨ ਅਤੇ ਕੰਟੇਨਮੈਂਟ ਜੋਨ ਵਿੱਚ ਬਣਾ ਕੇ ਪਾਬੰਦੀਆਂ ਲਗਾਈਆਂ ਗਈਆਂ ਹਨ ਅਜਿਹਾ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮਾਸਕ ਪਾਉਣ, ਆਪਸੀ ਵਿੱਥ ਰੱਖਣਾ ਅਤੇ ਸਾਫ ਸਫਾਈ ਦਾ ਧਿਆਨ ਰੱਖਣ ਲਈ ਵਾਰ ਵਾਰ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਕਿਉਂਕਿ ਵਾਇਰਸ ਤੋਂ ਬਚਾਅ ਲਈ ਇਹ ਬਹੁਤ ਹੀ ਢੁਕਵਾਂ ਉਪਰਾਲਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੋਕੇ ਜਿਲੇ ਦੇ ਕਰੋਨਾ ਅਪਡੇਟਸ਼ ਵੀ ਦਿੱਤੇ। ਉਹਨਾਂ ਟੈਸਟਿੰਗ ਦੇ ਆਂਕੜੇ ਨੈਕਟੀਵ ਅਤੇ ਪੋਸਟੀਵ ਆਏ ਵਿਅਕਤੀਆਂ ਅਤੇ ਮੋਜੂਦਾ ਸਮੇਂ ਕੋਰਨਟੀਨ ਅਤੇ ਆਈਸੋਲੇਟ ਕੀਤੇ ਲੋਕਾਂ ਦੇ ਆਂਕੜੇ ਵੀ ਸਾਂਝੇ ਕੀਤੇ। ਉਹਨਾਂ ਕਿਹਾ ਕਿ ਮੋਜੂਦਾ ਸਮੇਂ ਕਰੋਨਾ ਨੂੰ ਹਰਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਉਤੇ ਕਾਬੂ ਪਾਇਆ ਜਾ ਸਕਦਾ ਹੈ।