ਸਪੀਕਰ ਰਾਣਾ ਕੇ.ਪੀ ਸਿੰਘ ਦੇ ਯਤਨਾਂ ਨਾਲ ਪਿੰਡਾਂ ਦੀ ਬਦਲੀ ਜਾ ਰਹੀ ਹੈ ਨੁਹਾਰ:ਰਮੇਸ਼ ਚੰਦਰ ਦਸਗਰਾਈ ***ਹਲਕੇ ਦੇ ਪਿੰਡਾਂ ਦੇ ਵਿਕਾਸ ਵਿੱਚ ਨਹੀਂ ਛੱਡੀ ਜਾਵੇਗੀ ਕੋਈ ਕਸਰ:ਚੇਅਰਮੈਨ ਜਿਲ੍ਹਾ ਯੋਜਨਾ ਬੋਰਡ

ਸ੍ਰੀ ਅਨੰਦਪੁਰ ਸਾਹਿਬ / 24 ਅਗਸਤ / ਨਿਊ ਸੁਪਰ ਭਾਰਤ ਨਿਊਜ਼
ਪਿੰਡਾਂ ਦਾ ਸਰਬਪੱਖੀ ਵਿਕਾਸ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਵਿੱਚ ਕਰੋੜਾਂ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਪਿਛਲੇ 3 ਸਾਲਾ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਹਲਕੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਹੈ।
ਪਿੰਡਾਂ ਵਿਚ ਕਮਿਊਨਿਟੀ ਸੈਂਟਰ, ਦਰਿਆ ਉਤੇ ਪੁੱਲ, ਮਹੈਣ ਵਿਚ ਕਾਲਜ, ਲਿਫਟ ਇਰੀਗੇਸ਼ਨ ਸਕੀਮ ਉਨ੍ਹਾਂ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾ ਦੀ ਦਿਸ਼ਾ ਵਿਚ ਜ਼ਿਕਰਯੋਗ ਉਪਰਾਲਿਆਂ ਵਿਚ ਸ਼ੁਮਾਰ ਹਨ। ਰਾਣਾ ਕੇ.ਪੀ ਸਿੰਘ ਵਲੋ ਪਿੰਡਾਂ ਦੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕਰਵਾ ਕੇ ਲੋਕ ਅਰਪਣ ਕਰ ਦਿੱਤੇ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਜਿਲ ਯੋਜਨਾ ਬੋਰਡ ਦੇ ਚੇਅਰਮੈਨ ਰੂਪਨਗਰ ਸ੍ਰੀ ਰਮੇਸ਼ ਚੰਦਰ ਦਸਗਰਾਈ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿੰਡਾਂ ਦੀ ਨੁਹਾਰ ਬਦਲਣ ਲਈ ਇਹ ਵੱਡਾ ਉਪਰਾਲਾ ਕੀਤਾ ਹੈ ਤੇ ਪੰਜਾਬ ਸਰਕਾਰ ਦੀ ਸਮਾਰਟ ਵਿਲੇਜ ਸਕੀਮ ਤਹਿਤ ਪਿੰਡਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਸਿਵਲ ਡਿਸਪੈਂਸਰੀ ਆਦਿ ਇਸ ਸਕੀਮ ਦਾ ਹਿੱਸਾ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸੀਵਰੇਜ ਤੇ ਟੋਭਿਆਂ ਦੀ ਕਾਇਆ ਕਲਪ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਪਿੰਡਾਂ ਦੇ ਪਾਣੀ ਨੂੰ ਸਾਫ਼ ਕਰ ਕੇ ਟੋਭਿਆਂ ਵਿੱਚ ਪਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਟੋਭਿਆਂ ਦਾ ਪਾਣੀ ਖੇਤਾਂ ਵਿੱਚ ਸਿੰਚਾਈ ਲਈ ਵੀ ਵਰਤਿਆ ਜਾ ਸਕੇਗਾ।
ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ ਇਸ ਸਕੀਮ ਤਹਿਤ ਹੁਣ ਤੱਕ ਕਰੀਬ ਕਰੋੜਾਂ ਰੁਪਏ ਖਰਚੇ ਜਾ ਚੁੱਕੇ ਹਨ।
25 ਅਗਸਤ ਨੂੰ ਸਪੀਕਰ ਰਾਣਾ ਕੇ.ਪੀ ਸਿੰਘ ਪਿੰਡਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਨੂੰ ਕਰਨਗੇ ਲੋਕ ਅਰਪਣ
ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਰਮੇਸ਼ ਚੰਦਰ ਦੱਸਗੁਰਾਈ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ 25 ਅਗਸਤ ਨੂੰ ਸਵੇਰੇ 11.00 ਵਜੇ ਬਸਤੀ ਚੋਧਰੀ ਬਾਠਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ 10 ਲੱਖ ਦੇ ਮੁਕੰਮਲ ਹੋਏ ਕੰਮਾਂ ਦੇ ਉਦਘਾਟਨ ਕਰਨਗੇ।ਇਸ ਉਪਰੰਤ ਬਹਿਲੂ ਵਿੱਚ ਮਹਿਲਾਂ ਮੰਡਲ ਲਈ ਉਸਾਰੇ ਕਮਰੇ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਲਗਭਗ 15 ਲੱਖ ਰੁਪਏ ਦੇ ਮੁਕੰਮਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕਰਨਗੇ।ਇਸ ਉਪਰੰਤ 12.00 ਵਜੇ ਰਾਣਾ ਕੇ ਪੀ ਸਿੰਘ ਪਿੰਡ ਖਾਨਪੁਰ ਵਿੱਚ 10 ਲੱਖ ਲਾਗਤ ਨਾਲ ਤਿਆਰ ਗਲੀਆਂ ਤੇ ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਨਾਲੇ ਦਾ ਉਦਘਾਟਨ ਕਰਨਗੇ।12.30 ਵਜੇ ਗਰਾਮ ਪੰਚਾਇਤ ਸੈਣੀਮਾਜਰਾ ਵਿੱਚ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਦੇ ਨਿਕਾਸ ਦੇ 9 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕਰਨਗੇ। ਇਸ ਉਪਰੰਤ ਦੁਪਹਿਰ 2.00 ਵਜੇ ਉਪਰਲੀ ਜਿੰਦਵੜੀ ਗਰਾਮ ਪੰਚਾਇਤ ਵਲੋਂ ਗੰਦੇ ਪਾਣੀ ਦੇ ਨਿਕਾਸੀ ਦੇ ਨਾਲੇ ਲਈ 8 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕਰਨਗੇ।ਉਹ ਦੁਪਹਿਰ 2.30 ਵਜੇ ਗਰਾਮ ਪੰਚਾਇਤ ਜਿਦਵੜੀ ਵਿੱਚ ਗੰਦੇ ਪਾਣੀ ਦੇ ਨਿਕਾਸੀ ਲਈ ਗਲੀਆਂ ਨਾਲੀਆਂ ਅਤੇ ਨਾਲੇ ਲਈ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦਾ ਉਦਘਾਟਨ ਕਰਨਗੇ। ਰਾਣਾ ਕੇ.ਪੀ ਸਿੰਘ 3.00 ਵਜੇ ਪਿੰਡ ਢਾਹੇ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਦੇ ਨਿਕਾਸੀ ਦੇ ਮੁਕੰਮਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕਰਨਗੇ। ਇਸ ਉਪਰੰਤ 3.30 ਵਜੇ ਸੁਰੇਵਾਲ ਲੋਰ ਵਿਚ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ 8 ਲੱਖ ਰੁਪਏ ਨਾਲ ਤਿਆਰ ਵਿਕਾਸ ਦੇ ਕੰਮਾਂ ਦਾ ਉਦਘਾਟਨ ਕਰਨਗੇ।