May 18, 2024

ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾ ਦਾ ਹੱਲ ਕਰਨ ਲਈ ਲਗਾਇਆ ਗਿਆ ਜਨ ਸੁਣਵਾਈ ਕੈਂਪ-ਮਨੀਸ਼ਾ ਰਾਣਾ

0

ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ-ਐਸ.ਡੀ.ਐਮ

ਜਨ ਸੁਣਵਾਈ ਦੌਰਾਨ ਲੋਦੀਪੁਰ ਅਤੇ ਬੁਰਜ ਵਿਚ ਪ੍ਰਸਾਸ਼ਨ ਨੇ ਲੋਕਾਂ ਦੀਆਂ ਸਮੱਸਿਆਵਾ ਕੀਤੀਆਂ ਹੱਲ

ਸ੍ਰੀ ਅਨੰਦਪੁਰ ਸਾਹਿਬ 22 ਸਤੰਬਰ ( ਰਾਜਨ ਚੱਬਾ )

ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਸਾਝੀ ਥਾਂ ਉਤੇ ਜਨ ਸੁਣਵਾਈ ਕੈਂਪ ਲਗਾਏ ਗਏ ਹਨ। ਜਿਨ੍ਹਾਂ ਦਾ ਮਨੋਰਥ ਲੋਕਾਂ ਨੂੰ ਆਪਣੀਆ ਮੁਸ਼ਕਿਲਾ ਹੱਲ ਕਰਵਾਉਣ ਲਈ ਦਫਤਰਾ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਕਰਨਾ ਹੈ।

      ਇਹ ਪ੍ਰਗਟਾਵਾ ਮਨੀਸ਼ਾ ਰਾਣਾ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਪਿੰਡ ਲੋਦੀਪੁਰ ਅਤੇ ਬੁਰਜ ਵਿਚ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨਾਲ ਵਿਸੇਸ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਤੌਰ ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇ ਦੀ ਘਾਟ ਕਾਰਨ ਵੱਖ ਵੱਖ ਵਿਭਾਗਾ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆ ਸਮੱਸਿਆਵਾ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ। ਇਸ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਦੀ ਅਗਵਾਈ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ ਇਨ੍ਹਾਂ ਪੇਂਡੂ ਖੇਤਰਾਂ ਤੱਕ ਪਹੁੰਚ ਕਰਕੇ ਸਾਝੀਆਂ ਥਾਵਾਂ ਉਤੇ ਜਨ ਸੁਣਵਾਈ ਕੈਂਪ ਲਗਾਏ ਜਾਣ। ਇਸ ਲਈ ਪੜਾਅ ਵਿਚ ਅੱਜ ਲੋਦੀਪੁਰ ਅਤੇ ਬੁਰਜ ਵਿਚ ਇਹ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿਚ ਤਹਿਸੀਲਦਾਰ,ਨਾਇਬ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ, ਬਲਾਕ ਵਿਕਾਸ ਤੇ ਪੰਚਾਇਤ ਅਸਫਰ ਸ੍ਰੀ ਅਨੰਦਪੁਰ ਸਾਹਿਬ, ਉਪ ਮੰਡਲ ਇੰਜੀਨੀਅਰ ਲੋਕ ਨਿਰਮਾਣ ਵਿਭਾਗ, ਭ ਤੇ ਮ, ਪ੍ਰਾਂਤਕ ਸ਼ਾਖਾ, ਉਪ ਮੰਡਲ ਇੰਜੀਨੀਅਰ ਜਲ ਪ੍ਰਬੰਧ ਖੋਜ ਉਪ ਮੰਡਲ, ਉਪ ਮੰਡਲ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ-1, ਸਹਾਇਕ ਖੁਰਾਕ ਤੇ ਸਪਲਾਈ ਅਫਸਰ, ਵਣ ਰੇਜ ਅਫਸਰ ਆਦਿ ਵਿਭਾਗਾ ਦੇ ਅਧਿਕਾਰੀ ਵੀ ਮੌਕੇ ਤੇ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵੱਖ ਵੱਖ ਪਿੰਡਾਂ ਤੋ ਆਏ ਲੋਕਾਂ ਨੇ ਆਪਣੀਆ ਸਮੱਸਿਆਵਾ ਦੱਸੀਆਂ ਅਤੇ ਯੋਗ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਬੱਧ ਹੱਲ ਕਰਨ ਦੇ ਨਿਰਦੇ਼ਸ ਦਿੱਤੇ ਗਏ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾ ਹੱਲ ਕਰਨ ਲਈ ਹਰ ਵਿਭਾਗ ਪੂਰੀ ਤਰਾਂ ਬਚਨਬੱਧ ਹੈ ਅਤੇ ਸਰਕਾਰੀ ਵਿਭਾਗਾਂ ਦੇ ਵਿਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਇਹ ਫਰਜ਼ ਹੈ ਕਿ ਉਹ ਲੋਕਾਂ ਪ੍ਰਤੀ ਜਵਾਬਦੇਹ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣ ਲਈ ਪੂਰੀ ਤਰਾਂ ਬਚਨਬੱਧ ਹੈ। ਕੈਬਨਿਟ ਮੰਤਰੀ ਹਰਜੋਤ ਬੈਸ ਆਪਣੇ ਵਿਧਾਨ ਸਭਾ ਹਲਕੇ ਵਿਚ ਸਾਝੀ ਸੱਥ ਵਿਚ ਬੈਠ ਕੇ ਅਜਿਹੇ ਮਸਲੇ ਹੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਆਮ ਤੌਰ ਤੇ ਬਹੁਤ ਵੱਡੀਆ ਨਹੀ ਹੁੰਦੀਆ ਪ੍ਰੰਤੂ ਉਨ੍ਹਾਂ ਨੂੰ ਸਮੇ ਸਿਰ ਹੱਲ ਕਰਨ ਨਾਲ ਸਮੱਸਿਆਵਾ ਹੱਲ ਹੋ ਜਾਂਦੀਆਂ ਹਨ। ਐਸ.ਡੀ.ਐਮ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਕੈਂਪ ਲੱਗਦੇ ਰਹਿਣਗੇ। ਇਨ੍ਹਾਂ ਪਿੰਡਾਂ ਤੱਕ ਪ੍ਰਸਾਸਨ ਵੱਲੋ ਮੁਸਕਿਲਾ ਦੇ ਹੱਲ ਲਈ ਲਗਾਏ ਜਨ ਸੁਵਿਧਾ ਕੈਪ ਵਿਚ ਇਲਾਕੇ ਦੇ ਵੱਡੀ ਗਿਣਤੀ ਲੋਕ ਪੁੱਜੇ, ਇਲਾਕੇ ਦੇ ਪਤਵੰਤੇ ਲੋਕਾਂ ਨੇ ਸੜਕਾ ਦੀ ਮੁਰੰਮਤ, ਪਿੰਡਾਂ ਵਿਚ ਜਲ ਸਪਲਾਈ ਵਿਚ ਸੁਧਾਰ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋ ਪ੍ਰਮੁੱਖਤਾ ਨਾਲ ਕਰਵਾਏ ਜਾਣ ਵਾਲੇ ਵਿਕਾਸ ਦੇ ਕੰਮਾਂ ਦੇ ਮਸਲੇ ਐਸ.ਡੀ.ਐਮ ਕੋਲ ਚੁੱਕੇ ਜ਼ਿਨ੍ਹਾਂ ਬਾਰੇ ਮੌਕੇ ਤੇ ਹਾਜਰ ਅਧਿਕਾਰੀਆਂ ਬਾਰੇ ਸਮਾਬੱਧ ਹੱਲ ਕਰਨ ਦੇ ਨਿਰਦੇ਼ਸ ਦਿੱਤੇ ਗਏ, ਇਸ ਨਾਲ ਇਸ ਇਲਾਕੇ ਦੇ ਲੋਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ, ਜ਼ਿਨ੍ਹਾਂ ਦੇ ਘਰਾਂ ਦੇ ਨੇੜੇ ਅੱਜ ਪ੍ਰਸਾਸ਼ਨ ਨੇ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਨੂੰ ਤਰਜੀਹ ਦਿੱਤੀ ਹੈ।

       ਇਸ ਮੌਕੇ ਐਸ.ਡੀ.ਓ ਮਾਈਨਿੰਗ ਨਵਪ੍ਰੀਤ ਸਿੰਘ, ਤਹਿਸੀਲਦਾਰ ਅਮ੍ਰਿਤਵੀਰ ਸਿੰਘ, ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ, ਐਸ.ਡੀ.ਓ ਭਾਵਨਾ ਦੀਵਾਨ, ਜੇ.ਈ ਸੁਖਵੀਰ ਸਿੰਘ, ਨਰਿੰਦਰਪ੍ਰੀਤ ਸਿੰਘ, ਪ੍ਰਵੇਸ ਸਿੰਘ, ਮੀਨਾ ਆਦਿ ਹਾਜਰ ਸਨ। 

Leave a Reply

Your email address will not be published. Required fields are marked *