ਬਠਿੰਡਾ ਜ਼ਿਲੇ ਵਿਚ ਕਣਕ ਖਰੀਦ ਦਾ ਆਂਕੜਾ ਪੁੱਜਿਆ 9.46 ਲੱਖ ਟਨ ਤੇ **1625 ਕਰੋੜ ਦੀਆਂ ਅਦਾਇਗੀਆਂ ਕੀਤੀਆਂ

ਪੰਜਾਬ ਵਿੱਚ ਇਸ ਯੋਜਨਾ ਦੇ ਤਹਿਤ ਨੀਲੇ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਕਣਕ ਦਿੱਤੀ ਜਾਵੇਗੀ
ਬਠਿੰਡਾ / 15 ਮਈ / ਏਨ ਏਸ ਬੀ ਨਿਉਜ
ਜ਼ਿਲਾ ਬੰਠਿਡਾ ਵਿਚ ਕਣਕ ਖਰੀਦ ਦਾ ਆਂਕੜਾ 9,46,514 ਮੀਟਿ੍ਰਕ ਟਨ ਨੂੰ ਪਾਰ ਗਿਆ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ ਕੁੱਲ 9,50,314 ਮੀਟਿ੍ਰਕ ਟਨ ਕਣਕ ਮੰਡੀਆਂ ਵਿਚ ਆਈ ਹੈ। ਇਸੇ ਤਰਾਂ ਜ਼ਿਲੇ ਦੇ ਕਿਸਾਨਾਂ ਨੂੰ ਹੁਣ ਤੱਕ 1625 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਸਪਲਾਈ ਕੰਟਰੋਲਰ ਸ੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਪਨਗ੍ਰੇਨ ਨੇ 271618 ਮੀਟਿ੍ਰਕ ਟਨ ਖਰੀਦ ਕੀਤੀ ਹੈ। ਇਸ ਤੋਂ ਬਿਨਾਂ ਮਾਰਕਫੈਡ ਨੇ 245776 ਮੀਟਿ੍ਰਕ ਟਨ, ਪਨਸਪ ਨੇ 214321 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 145041 ਮੀਟਿ੍ਰਕ ਟਨ, ਭਾਰਤੀ ਖੁਰਾਕ ਨਿਗਮ ਨੇ 68223 ਮੀਟਿ੍ਰਕ ਟਨ ਅਤੇ ਨਿੱਜੀ ਵਪਾਰੀਆਂ ਨੇ 1535 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਤੋਂ ਬਿਨਾਂ 829393 ਮੀਟਿ੍ਰਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਵੀ ਹੋ ਗਈ ਹੈ।